Thursday, May 21, 2026
spot_img
spot_img
spot_img

Police ਨੇ ਮੌਜੂਦਾ AAP MLA ਦੀ ਕੋਠੀ ਕਰਵਾਈ ਖ਼ਾਲੀ, ਪ੍ਰਵਾਰ ਨੇ ਲਗਾਏ ਧੱਕੇ ਦੇ ਆਰੋਪ

Date:

spot_img

Patiala News: ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਜਿੱਤ ਕਰਨ ਵਾਲੇ ਵਿਧਾਇਕ ਹਰਮੀਤ ਸਿੰਘ ਪਠਾਨਮਾਜ਼ਰਾ ਵਿਰੁਧ ਦਰਜ਼ ਕੇਸ ਮਾਮਲੇ ਅਤੇ ਅਦਾਲਤ ਵੱਲੋਂ ਭਗੋੜਾ ਕਰਾਰ ਦੇਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਮਿਲੀ ਸਰਕਾਰੀ ਕੋਠੀ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮੌਜੂਦਾ ਸਮੇਂ ਵਿਧਾਇਕ ਪਠਾਨਮਾਜ਼ਰਾ ਆਸਟਰੇਲੀਆ ਵਿਚ ਦੱਸੇ ਜਾ ਰਹੇ ਹਨ। ਮਿਲੀ ਸੂਚਨਾ ਮੁਤਾਬਕ SDM ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁਲਿਸ ਫ਼ੌਰਸ ਤੈਨਾਤ ਕੀਤੀ ਗਈ ਹੈ। ਇਸਤੋਂ ਪਹਿਲਾਂ ਐਬੁਲੈਂਸ ਤੇ ਮੈਡੀਕਲ ਟੀਮ ਵੀ ਇੱਥੇ ਲਿਆਂਦੀਆਂ ਗਈਆਂ ਹਨ।

ਇਹ ਵੀ ਪੜ੍ਹੋ  ਜਹਾਜ਼ ਹਾਦਸੇ ‘ਚ ਮਹਾਰਾਸ਼ਟਰ ਦੇ Dy CM ਸਮੇਤ 6 ਲੋਕਾਂ ਦੀ ਹੋਈ ਮੌ+ਤ

ਦਸਿਆ ਜਾ ਰਿਹਾ ਕਿ ਪਠਾਨਮਾਜ਼ਰਾ ਦੀ ਭੈਣ ਬੀਮਾਰ ਹੈ, ਜੋਕਿ ਇੱਥੇ ਮੌਜੂਦ ਹਨ। ਜਿਕਰਯੋਗ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜ਼ਰਾ ਦੀ ਇਥੇ ਪਾਸੀ ਰੋਡ ’ਤੇ ਸਥਿਤ ਸਰਕਾਰੀ ਕੋਠੀ ਨੰਬਰ 9 ਸੀ ਮਿਲੀ ਹੋਈ ਸੀ,ਜਿਸਨੂੰ ਖ਼ਾਲੀ ਕਰਵਾਉਣ ਲਈ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ। ਉਧਰ, ਪ੍ਰਸ਼ਾਸਨ ਦਾ ਦਾਅਵਾ ਹੈ ਕਿ ਉਸਦੇ ਵੱਲੋਂ ਇਹ ਸਾਰੀ ਕਾਨੂੰਨੀ ਪ੍ਰਕ੍ਰਿਆ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਧਰ, ਆਪਣੀ ਕੋਠੀ ਖ਼ਾਲੀ ਕਰਵਾਉਣ ਦੀ ਸੂਚਨਾ ਮਿਲਦੇ ਹੀ ਵਿਦੇਸ਼ ‘ਚ ਬੈਠੇ ਵਿਧਾਇਕ ਪਠਾਨਮਾਜਰਾ ਆਪਣੇ ਸੋਸ਼ਲ ਮੀਡੀਆ ‘ਤੇ ਲਾਈਵ ਹੋਏ ਹਨ ਅਤੇ ਦਾਅਵਾ ਕੀਤਾ ਹੈ ਕਿ ਇਹ ਸਾਰਾ ਧੱਕਾ ਦਿੱਲੀ ਵਾਲਿਆਂ ਦੇ ਕਹਿਣ ‘ਤੇ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ  ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਘਰ ‘ਤੇ ED ਅਤੇ ਇਨਕਮ ਟੈਕਸ ਦੀ ਰੇਡ

ਉਨ੍ਹ੍ਹਾਂ ਇਹ ਵੀ ਸਵਾਲ ਉਠਾਇਆ ਕਿ ਮੌਜੂਦਾ ਵਿਧਾਇਕ ਹੋਣ ਦੇ ਬਾਵਜੂਦ ਉਸਦੀ ਕੋਠੀ ਖਾਲੀ ਕਰਵਾ ਰਹੀ ਹੈ ਪ੍ਰੰਤੂ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਰਣਜੋਤ ਸਿੰਘ ਹਡਾਨਾ ਤੋਂ ਹਾਲੇ ਤੱਕ ਘਰ ਖਾਲੀ ਨਹੀਂ ਕਰਵਾਇਆ ਗਿਆ। ਇਸਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਗੰਭੀਰ ਦੋਸ਼ ਲਗਾਏ ਹਨ। ਦਸਣਾ ਬਣਦਾ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ 3 ਸਤੰਬਰ, 2025 ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।ਜਿਸਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ਦੇ ਹੱਥੋਂ ਉਹ ਹਰਿਆਣਾ ਵਿਚੋਂ ਫ਼ਰਾਰ ਹੋ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...