Faridkot News : ਫਰੀਦਕੋਟ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਤੀਸ਼ ਕੁਮਾਰ ਗਰੋਵਰ ਨੂੰ ਪੁਲਿਸ ਵੱਲੋਂ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਅਕਾਲੀ ਵਰਕਰਾਂ ਅਤੇ ਸਮਰਥਕਾਂ ਨੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਤੀਸ਼ ਗਰੋਵਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਗ੍ਰਿਫ਼ਤਾਰੀ ਦੀ ਅਸਲ ਵਜ੍ਹਾ ਲੋਕਾਂ ਸਾਹਮਣੇ ਰੱਖੀ ਜਾਵੇ।ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਵਿਵਾਦ ਨਗਰ ਕੌਂਸਲ ਚੋਣਾਂ ਦੌਰਾਨ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਸ਼ੁਰੂ ਹੋਇਆ। ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਗਾਇਆ ਸੀ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਮਾਮੂਲੀ ਕਾਰਨਾਂ ਦੇ ਆਧਾਰ ’ਤੇ ਰੱਦ ਕੀਤੇ ਜਾ ਰਹੇ ਹਨ। ਇਸ ਦੇ ਵਿਰੋਧ ਵਿੱਚ ਅਕਾਲੀ ਆਗੂ ਲਗਾਤਾਰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਬਾਹਰ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਸਨ।
ਇਹ ਵੀ ਪੜ੍ਹੋ 👉 ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਪੰਥਕ ਕਾਨਫਰੰਸ
ਸੂਤਰਾਂ ਮੁਤਾਬਕ ਪੁਲਿਸ ਵੱਲੋਂ ਛੇ ਲੋਕਾਂ ਦੇ ਨਾਮਜ਼ਦ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੁਝ ਅਕਾਲੀ ਆਗੂਆਂ ਦੇ ਨਾਮ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇਸ ਕਾਰਵਾਈ ਤੋਂ ਬਾਅਦ ਸਤੀਸ਼ ਗਰੋਵਰ ਦੀ ਗ੍ਰਿਫ਼ਤਾਰੀ ਹੋਈ, ਜਿਸ ਨਾਲ ਸਿਆਸੀ ਮਾਹੌਲ ਹੋਰ ਵੀ ਗਰਮਾ ਗਿਆ। ਅੱਧੀ ਰਾਤ ਤੱਕ ਅਕਾਲੀ ਵਰਕਰ ਐਸ.ਐਸ.ਪੀ. ਦਫ਼ਤਰ ਦੇ ਬਾਹਰ ਡਟੇ ਰਹੇ ਅਤੇ ਸਰਕਾਰ ’ਤੇ ਸਿਆਸੀ ਦਬਾਅ ਬਣਾਉਣ ਦੇ ਦੋਸ਼ ਲਗਾਉਂਦੇ ਰਹੇ।ਅਕਾਲੀ ਆਗੂਆਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਸੰਭਾਵਿਤ ਹਾਰ ਤੋਂ ਘਬਰਾਈ ਹੋਈ ਹੈ ਅਤੇ ਵਿਰੋਧੀਆਂ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਪੁਲਿਸ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਡੱਟ ਕੇ ਮੁਕਾਬਲਾ ਕਰੇਗਾ ਅਤੇ ਚੋਣ ਮੈਦਾਨ ਵਿੱਚ ਪੂਰੀ ਤਾਕਤ ਨਾਲ ਉਤਰੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





