ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਪ੍ਰਮੁੱਖ ਮਸਲੇ ਚੁੱਕੇ

Date:

spot_img

ਚੰਡੀਗੜ੍ਹ, 22 ਜੁਲਾਈ: ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਆਪਣਾ ਸਾਂਝਾ ਪੱਖ ਰੱਖਦਿਆਂ ਸੂਬੇ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਮਿਸ਼ਨ ਤੋਂ ਵਿਸ਼ੇਸ਼ ਗ੍ਰਾਂਟਾਂ ਅਤੇ ਸਕੀਮਾਂ ਦੀ ਮੰਗ ਕੀਤੀ।ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪਣ ਸਮੇਂ ਪੰਜਾਬ ਦੇ ਹਿੱਤ ਵਿੱਚ ਉਹਨਾਂ ਦੇ ਸੁਝਾਵਾਂ ਦੀ ਸਿਫ਼ਾਰਿਸ਼ ਕੀਤੀ ਜਾਵੇ , ਜਿਸ ਵਿੱਚ ਆਰਥਿਕ ਵਿਕਾਸ, ਖੇਤੀਬਾੜੀ ਵਿਭਿੰਨਤਾ, ਸਥਿਰਤਾ ਤੇ ਕਿਸਾਨ ਭਲਾਈ, ਉਦਯੋਗਿਕ ਵਿਕਾਸ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਮਾਜਿਕ ਭਲਾਈ, ਸਿੱਖਿਆ, ਸਿਹਤ ਸੰਭਾਲ ਤੇ ਮੈਡੀਕਲ ਬੁਨਿਆਦੀ ਢਾਂਚਾ ਵਿਕਾਸ ਲਈ ਵਿਸ਼ੇਸ਼ ਫੰਡ ਦੇਣ ਦੀ ਮੰਗ ਕੀਤੀ ਗਈ ਹੈ।

ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਨੂੰ ਕੀਤੀ ਪੇਂਡੂ ਵਿਕਾਸ ਦੇ ਫੰਡਾਂ ’ਚ ਵਾਧੇ ਦੀ ਮੰਗ

ਪਾਰਟੀਆਂ ਨੇ ਦੇਸ਼ ਦੀ ਖੁਰਾਕ ਸੁਰੱਖਿਆ, ਫੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਸੱਭਿਆਚਾਰਕ ਵਿਰਾਸਤ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ’ਤੇ ਚਾਨਣਾ ਪਾਉਂਦਿਆਂ ਕੇਂਦਰ ਤੋਂ ਸਹਾਇਤਾ ਦੀ ਮੰਗ ਕੀਤੀ।ਇੱਕ ਸਾਂਝੀ ਪੇਸ਼ਕਾਰੀ ਦਿੰਦਿਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਵਿਚਾਰਧਾਰਕ ਮਤਭੇਦਾਂ ਨੂੰ ਪਾਸੇ ਰੱਖ ਕੇ ਸੂਬੇ ਦੇ ਵਡੇਰੇ ਹਿੱਤ ਲਈ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ।ਦੱਸਣਯੋਗ ਹੈ ਕਿ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਸਾਬਤ ਹੋਣਗੀਆਂ ਅਤੇ ਸਾਰੀਆਂ ਪਾਰਟੀਆਂ ਨੇ ਕਮਿਸ਼ਨ ਤੋਂ ਹਾਂ-ਪੱਖੀ ਹੁੰਗਾਰੇ ਦੀ ਆਸ ਕੀਤੀ।

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਕੀਤੀ ਵਿਸ਼ੇਸ਼ ਪੈਕੇਜ ਦੀ ਮੰਗ

ਵਿੱਤ ਕਮਿਸ਼ਨ ਦੇ ਸਾਹਮਣੇ ਸੂਬੇ ਦਾ ਕੇਸ ਰੱਖਣ ਵਾਲੀਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿੱਚ ਆਮ ਆਦਮੀ ਪਾਰਟੀ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ, ਜਗਰੂਪ ਸਿੰਘ ਗਿੱਲ ਅਤੇ ‘ਆਪ’ ਦੇ ਗੁਰਿੰਦਰ ਸਿੰਘ ਗੈਰੀ ਵੜਿੰਗ, ਕਾਂਗਰਸ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਹਰਦੀਪ ਸਿੰਘ ਕਿੰਗਰਾ, ਅਕਾਲੀ ਦਲ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਭਾਜਪਾ ਦੇ ਡਾ. ਜਗਮੋਹਨ ਸਿੰਘ ਰਾਜੂ ਤੇ ਹਰਜੀਤ ਸਿੰਘ ਗਰੇਵਾਲ ਅਤੇ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਪਾਰਟੀ ਵਿਧਾਇਕ ਡਾ. ਨਛੱਤਰ ਪਾਲ ਸ਼ਾਮਲ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Canada ‘ਚ ਦੋਸਤ ਨੂੰ ਮਿਲਣ ਆਈ ਪੰਜਾਬਣ ਲੜਕੀ ਦੀ ਗੋ*ਲੀ ਲੱਗਣ ਕਾਰਨ ਮੌ*ਤ

Canada News : Canada ਦੇ ਸ਼ਹਿਰ ਐਡਮਿੰਟਨ 'ਚ ਇੱਕ...

Haryana Police ਸਮੇਤ ਛੇ ਪ੍ਰਮੁੱਖ ਵਿਭਾਗਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ ਮਿਲੇਗਾ 20 ਪ੍ਰਤੀਸ਼ਤ ਤੱਕ ਰਾਖਵਾਂਕਰਨ

👉ਗਰੁੱਪ-ਸੀ ਦੇ ਹੋਰ ਅਹੁਦਿਆਂ 'ਤੇ 5 ਪ੍ਰਤੀਸ਼ਤ, ਹੁਨਰ ਅਧਾਰਤ...

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ

👉ਪੰਜੋਖਰਾ ਸਾਹਿਬ ਦੇ ਮੁੱਦੇ 'ਤੇ ਮੁੱਖ ਮੰਤਰੀ ਨਾਲ ਮੀਟਿੰਗ...

War on Gangster; Punjab Police ਵੱਲੋਂ ਬੰਬੀਹਾ ਗੈਂਗ ਦੇ 3 ਗੁਰਗੇ ਮਲੇਸ਼ੀਆ ਤੋਂ ਡਿਪੋਰਟ

👉ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ...