👉High Court ਵੱਲੋਂ ਵੀ ਅੱਧੀ ਰਾਤ ਨੂੰ ਮਾਮਲੇ ਦੀ ਕੀਤੀ ਸੁਣਵਾਈ
Chandigarh News : ਪੰਜਾਬ ਵਿਚ ਚੋਣਾਂ ਨੇੜੇ ਆਉਂਦਿਆਂ ਹੀ ED ਦੇ ਛਾਪਿਆਂ ਨੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਅੱਧੀ ਰਾਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਿੱਥੇ ‘ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ’ (GMADA) ਅਤੇ ਰਾਜ ਦੇ ਹੋਰ ਟਿਕਾਣਿਆਂ ‘ਤੇ ‘ਇਨਫੋਰਸਮੈਂਟ ਡਾਇਰੈਕਟੋਰੇਟ’ (ED) ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਚੁਣੌਤੀ ਦਿੱਤੀ ਗਈ ਹੈ ।
ਇਹ ਵੀ ਪੜ੍ਹੋ 👉Punjab Police ਦੇ ਬਰਖ਼ਾਸਤ AIG ਨੇ 6 ਸਾਲਾਂ ਬਾਅਦ ਕੀਤਾ ਆਤਮਸਮਰਪਣ, ਪਾਈ ਗ੍ਰਿਫਤਾਰੀ
ਇਸ ‘ਤੇ ਅਦਾਲਤ ਨੇ ਕਾਰਵਾਈ ਦੀ ਨਿਗਰਾਨੀ ਲਈ ਇੱਕ ਵਾਰੰਟ ਅਧਿਕਾਰੀ ਨਿਯੁਕਤ ਕੀਤਾ ਹੈ। ਜਿਸਨੂੰ ਕਿਸੇ ਵੀ ਸਮੇਂ ਛਾਪੇਮਾਰੀ ਵਾਲੀਆਂ ਥਾਵਾਂ ‘ਤੇ ਜਾਣ ਦਾ ਅਧਿਕਾਰ ਦਿੱਤਾ। ਇਸਦੇ ਨਾਲ ਹੀ ਉਸਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਅਦਾਲਤ ਵਿੱਚ ਸਟੇਟਸ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਧਰ, ਆਪ ਨੇ ਵੀ ਇਸ ਛਾਪੇਮਾਰੀ ਦਾ ਹਮਲਾਵਾਰ ਤਰੀਕੇ ਨਾਲ ਜਵਾਬ ਦੇਣ ਦਾ ਫੈਸਲਾ ਲਿਆ ਹੈ, ਜਿਸਦੇ ਚੱਲਦੇ ਅੱਜ ਵੀਰਵਾਰ ਨੂੰ ਵੱਡੀ ਗਿਣਤੀ ਵਿਚ ਆਪ ਵਲੰਟੀਅਰਾਂ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਮੋਦੀ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ 👉SIT ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
AAP ਦਾ ਦੋਸ਼ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਆਗੂਆਂ, ਵਰਕਰਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਘਰਾਂ ’ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਘਰਾਂ ਦੇ ਤਾਲੇ ਤੋੜੇ ਜਾ ਰਹੇ ਹਨ। ਪਰ ਮੋਦੀ ਜੀ ਨੂੰ ਸਮਝ ਲੈਣਾ ਚਾਹੀਦਾ ਹੈ ED ਦੀਆਂ ਛਾਪੇਮਾਰੀਆਂ ਨਾਲ ਪੰਜਾਬ ਨੂੰ ਡਰਾਇਆ ਨਹੀਂ ਜਾ ਸਕਦਾ।ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ। ਜਦੋਂ ਕੇਂਦਰ ਕੋਲ ਸਿਆਸੀ ਜਵਾਬ ਨਹੀਂ ਹੁੰਦਾ, ਤਾਂ ਕੇਂਦਰੀ ਏਜੰਸੀਆਂ ਨੂੰ ਅੱਗੇ ਕਰ ਦਿੱਤਾ ਜਾਂਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




