Punjab News: ਪਿਛਲੇ ਸਮੇਂ ਦੌਰਾਨ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਤੋਂ ਵਾਧੂ ਪਾਣੀ ਦੀ ਮੰਗ ਨੂੰ ਲੈ ਕੇ ਅਦਾਲਤਾਂ ਤੱਕ ਝਗੜਣ ਵਾਲੇ ਹਰਿਆਣਾ ਨੇ ਹੁਣ BBMB ਨੂੰ ਪਾਣੀ ਘਟਾਉਣ ਲਈ ਅਪੀਲ ਕੀਤੀ ਹੈ। ਹਰਿਆਣਾ ਸਰਕਾਰ ਦੇ ਨਹਿਰੀ ਵਿਭਾਗ ਵੱਲੋਂ ਭੇਜਿਆ ਇਹ ਪੱਤਰ ਸੋਸਲ ਮੀਡੀਆ ‘ਤੇ ਚਰਚਾ ਦਾ ਵਿਸਾ ਬਣਿਆ ਹੋਇਆ, ਜਿਸ ਵਿਚ ਹਰਿਆਣਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਮੀਂਹ ਕਾਰਨ ਪਾਣੀ ਦੀ ਮੰਗ ਘੱਟ ਗਈ ਹੈ ਅਤੇ ਉਨ੍ਹਾਂ ਦੇ ਸੂਬੇ ਨੂੰ ਛੱਡੇ ਜਾਂਦੇ ਪਾਣੀ ਨੂੰ ਘਟਾਉਣ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਮੌਜੂਦਾ ਸਮੇਂ ਵਾਧੂ ਪਾਣੀ ਕਾਰਨ ਪੰਜਾਬ ਦੇ ਪੌਣੀ ਦਰਜ਼ਨ ਜ਼ਿਲ੍ਹਿਆਂ ਦੇ ਵਿਚ ਹੜ੍ਹਾਂ ਕਾਰਨ ਭਿਆਨਕ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ
ਹਰਿਆਣਾ ਦੀ ਇਸ ਮੰਗ ‘ਤੇ ਦੋਨਾਂ ਰਾਜ਼ਾਂ ਵਿਚ ਮੁੜ ਤੋਂ ਵਿਵਾਦ ਹੋ ਸਕਦਾ ਹੈ।ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 29 ਅਗਸਤ 2025 ਨੂੰ ਹਰਿਆਣਾ ਸੰਪਰਕ ਬਿੰਦੂ (HCP) ‘ਤੇ ਪਾਣੀ ਦਾ ਨਿਕਾਸ 8 ਹਜ਼ਾਰ 894 ਕਿਊਸਿਕ ਪਾਇਆ ਗਿਆ ਸੀ, ਜਦੋਂ ਕਿ ਹਰਿਆਣਾ ਨੇ 7 ਹਜ਼ਾਰ 900 ਕਿਊਸਿਕ ਦੀ ਮੰਗ ਕੀਤੀ ਸੀ।ਇਸਤੋਂ ਬਾਅਦ ਹੁਣ ਬੀਤੀ ਸ਼ਾਮ 29 ਅਗਸਤ 2025 ਨੂੰ ਹਰਿਆਣਾ ਨੇ ਇੱਕ ਹੋਰ ਪੱਤਰ ਲਿਖਕੇ ਆਪਣੇ ਸੂਬੇ ਨੂੰ ਸਿਰਫ 6 ਹਜ਼ਾਰ 250 ਕਿਊਸਿਕ ਪਾਣੀ ਛੱਡਣ ਦੀ ਅਪੀਲ ਕੀਤੀ ਹੈ। ਇਸਦੇ ਪਿੱਛੇ ਹਰਿਆਣਾ ਸਰਕਾਰ ਦਾ ਤਰਕ ਹੈ ਕਿ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਹਿਰੀ ਖੇਤਰ ਅਤੇ ਕੈਚਮੈਂਟ ਖੇਤਰ ਵਿੱਚ ਪਾਣੀ ਦੀ ਮੰਗ ਹੋਰ ਘੱਟ ਗਈ ਹੈ।
ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
ਉਧਰ, ਹਰਿਆਣਾ ਦੀ ਇਸ ਮੰਗ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਹਰਿਆਣਾ ਨੇ ਸੀਮਾ ਤੋਂ ਵੱਧ ਪਾਣੀ ਲੈਣ ਲਈ ਪੰਜਾਬ ਤੋਂ ਪਾਣੀ ਖੋਹਣ ਦੀ ਸਾਜ਼ਿਸ਼ ਰਚੀ ਸੀ ਅਤੇ ਹੁਣ ਵੀ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਨਾਲ ਸਾਜ਼ਿਸ਼ ਰਚ ਰਹੀ ਹੈ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਨੇ ਹੜ੍ਹਾਂ ਦੌਰਾਨ ਪੰਜਾਬ ਦੀ ਮਦਦ ਲਈ ਪੱਤਰ ਲਿਖਿਆ ਸੀ ਪ੍ਰੰਤੂ ਉਲਟਾ ਅਪਣੇ ਹਿੱਸੇ ਦਾ ਪਾਣੀ ਘਟਾ ਕੇ ਪੰਜਾਬ ਨੂੰ ਹੋਰ ਬੁਰੀ ਤਰ੍ਹਾਂ ਡੋਬਣ ਦੀ ਤਿਆਰੀ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













