ਪਟਿਆਲਾ, 5 ਜਨਵਰੀ: ਸੂਬੇ ਵਿਚ ਹਰ ਸਾਲ ਜਾਨਲੇਵਾ ਚਾਈਨਾ ਡੋਰ ਨਾਲ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਹੁਣ ਪੁਲਿਸ ਵਿਭਾਗ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੀ ਸਖ਼ਤ ਹੋ ਗਿਆ ਹੈ। ਬੋਰਡ ਵੱਲੋਂ ਇਸ ਖ਼ਤਰਨਾਕ ਡੋਰ ’ਤੇ ਨੱਥ ਪਾਉਣ ਲਈ ਇਸਦੀ ਵਿਕਰੀ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵੀ ਇਸ ਖ਼ਤਰਨਾਕ ਡੋਰ ਦੀ ਵਰਤੋਂ ਬੰਦ ਕਰਨ ਲਈ ਹੁਕਮ ਜਾਰੀੇ ਕੀਤੇ ਸਨ।
ਇਹ ਵੀ ਪੜ੍ਹੋ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ, PCMS ਐਸੋਸੀਏਸ਼ਨ ਵੱਲੋਂ ਸੰਘਰਸ਼ ਦੀ ਚੇਤਾਵਨੀ
ਇੰਨ੍ਹਾਂ ਹੁਕਮਾਂ ਤਹਿਤ ਪਤੰਗ ਉਡਾਉਣ ਵਾਲੇ ਧਾਗੇ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਬਾਰੇ ਨਾਈਲੋਨ, ਪਲਾਸਟਿਕ ਜਾਂ ਕੋਈ ਹੋਰ ਸਿੰਥੈਟਿਕ ਸਮੱਗਰੀ ਜਿਸ ਵਿੱਚ ਪ੍ਰਸਿੱਧ ‘‘ ਚਾਈਨਾ ਡੋਰ/ਮਾਂਝਾ’’ ਅਤੇ ਕੋਈ ਹੋਰ ਸਿੰਥੈਟਿਕ ਪਤੰਗ ਉਡਾਉਣ ਵਾਲਾ ਧਾਗਾ ਜੋ ਸਿੰਥੈਟਿਕ ਪਦਾਰਥ ਨਾਲ ਲੇਪਿਆ ਹੋਇਆ ਹੈ, ਉਪਰ ਸਖ਼ਤੀ ਨਾਲ ਰੋਕ ਲਗਾਉਣ ਲਈ ਕਿਹਾ ਸੀ। ਦਸਣਾ ਬਣਦਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਵਾਤਾਵਰਣ (ਸੁਰੱਖਿਆ) ਐਕਟ 1986 ਦੇ ਅਧੀਨ ਜਾਰੀ ਕੀਤੇ ਗਏ ਨਿਰਦੇਸ਼ਾਂ ਜਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 10 ਹਜ਼ਾਰ ਤੋਂ ਲੈ ਕੇ 15 ਲੱਖ ਰੁਪਏ ਤਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਗਤੀਸ਼ੀਲ ਹੋਇਆ ਪ੍ਰਦੂਸ਼ਣ ਕੰਟਰੋਲ ਬੋਰਡ, ਰੱਖਿਆ 25 ਹਜ਼ਾਰ ਦਾ ਇਨਾਮ"