ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ:ਡਾ ਬਲਜੀਤ ਕੌਰ

Date:

spot_img

Chandigarh News:ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।

ਇਹ ਵੀ ਪੜ੍ਹੋ  ਬਠਿੰਡਾ ਕਤਲ ਕਾਂਡ: ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ;ਇੱਕ ਪਿਸਤੌਲ ਬਰਾਮਦ

ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਆਈ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਫਾਰਮ ਭਰਿਆ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਇੱਕ ਯੂਜ਼ਰ-ਫ੍ਰੈਂਡਲੀ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਲਾਭਪਾਤਰੀ ਬਿਨਾਂ ਕਿਸੇ ਦਿੱਕਤ ਦੇ ਆਪਣੇ ਦਸਤਾਵੇਜ਼ ਅਪਲੋਡ ਕਰਵਾ ਸਕਦੇ ਹਨ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ। ਇਸ ਨਾਲ ਸਬੰਧਤ ਵਰਗਾਂ ਨਾਲ ਸੰਚਾਰ ਕਰਨਾ ਵੀ ਸੁਖਾਲਾ ਬਣਾਇਆ ਗਿਆ ਹੈ। ਐਪਲੀਕੇਸ਼ਨ ਮੈਨੇਜਰ ਰਾਹੀਂ ਫਾਰਮ ਭਰਨ ਜਾਂ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਿੱਧੇ ਈਮੇਲ ਜਾਂ ਵਿਅਕਤੀਗਤ ਕਾਲ ਰਾਹੀਂ ਬਿਨੈਕਾਰ ਨਾਲ ਸੰਪਰਕ ਕੀਤਾ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਗਰੀਬਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਿਤ ਨੀਤੀ ਦਾ ਹਿੱਸਾ ਹੈ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕਾਬੂ ਕੀਤਾ

ਉਨ੍ਹਾਂ ਨੇ ਲੋਕਾਂ ਨੂੰ ਇਸ ਪੋਰਟਲ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਗ ਵਿਅਕਤੀ ਤੱਕ ਇਹ ਸਹੂਲਤਾਂ ਪਹੁੰਚਾਈਆਂ ਜਾਣ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...