DAV School ਬਠਿੰਡਾ ’ਚ ਊਰਜ਼ਾ ਮਾਡਲ ਤਹਿਤ ਪੋਸਟਰ ਮੁਕਾਬਲੇ ਆਯੋਜਿਤ

Date:

spot_img

Bathinda News: ਸਥਾਨਕ ਆਰ.ਬੀ.ਡੀ.ਵੀ.ਸੀ.ਐਸ. ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਦੀ ਅਗਵਾਈ ਹੇਠ ਅਤੇ ਸਕੂਲ ਦੇ ਐਨ.ਸੀ.ਸੀ. ਬ੍ਰਾਂਚ ਮੁਖੀ ਏ.ਐਨ.ਓ. ਸੁਖਜਿੰਦਰ ਕੁਮਾਰ ਦੀ ਨਿਗਰਾਨੀ ਹੇਠ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਦੁਆਰਾ ਨਿਰਦੇਸ਼ਤ ਮਾਸਿਕ ਗਤੀਵਿਧੀ ‘ਊਰਜਾ ਸੰਭਾਲ’ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਗਤੀਵਿਧੀ ਵਿੱਚ 50 ਕੈਡਿਟਾਂ ਨੇ ਹਿੱਸਾ ਲਿਆ ਅਤੇ ਆਪਣੀ ਸਿਰਜਣਾਤਮਕ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਸਾਰਿਆਂ ਨੂੰ ਊਰਜਾ ਸੰਭਾਲ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ  ਕਰਨਲ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਦੇ ਆਦੇਸ਼ਾਂ ’ਤੇ ਚੰਡੀਗੜ੍ਹ ਪੁਲਿਸ ਨੇ ਬਣਾਈ ‘SIT’

ਡਾ. ਅਨੁਰਾਧਾ ਭਾਟੀਆ ਨੇ ਕੈਡਿਟਾਂ ਤੋਂ ਪੋਸਟਰ ਬਾਰੇ ਪੁੱਛਿਆ ਅਤੇ ਕੈਡਿਟਾਂ ਨੂੰ ਇਸ ਗਤੀਵਿਧੀ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਇਸਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਊਰਜਾ ਸੰਭਾਲ ਵਿੱਚ ਇਕੱਠੇ ਹਿੱਸਾ ਲੈਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਅੰਤ ਵਿੱਚ, ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀਆਂ ਕਲਾਤਮਕ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related