ਕਈ ਪਿੰਡਾਂ ’ਚ ਭਾਜਪਾ ਆਗੂਆਂ ਦੇ ਆਉਣ ’ਤੇ ਵਿਰੋਧ ਕਰਨ ਦਾ ਕੀਤਾ ਐਲਾਨ
ਬਠਿੰਡਾ, 31 ਮਾਰਚ: ਸੂਬੇ ਦੇ ਵਿਚ ਆਗਾਮੀ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਮੂਹ ਸਿਆਸੀ ਧਿਰਾਂ ਨੇ ਅਪਣੀ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ, ਉਥੇ ਕਰੀਬ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਕੱਲਿਆਂ ਚੋਣ ਲੜਣ ਜਾ ਰਹੀ ਭਾਰਤੀ ਜਨਤਾ ਪਾਰਟੀ ਨੇ ਵੀ ਬਰਾਬਰ ਦੀ ਧਿਰ ਬਣਨ ਲਈ ਅੱਡੀ ਚੋਟੀ ਦਾ ਜੋਰ ਲਗਾਇਆ ਹੋਇਆ ਹੈ। ਪ੍ਰੰਤੂ ਮੌਜੂਦਾ ਸਿਆਸੀ ਹਾਲਾਤਾਂ ਵਿਚ ਕਿਸਾਨ ਅੰਦੋਲਨ ਨੂੰ ਲੈ ਕੇ ਮੁੜ ਸੂਬੇ ਤੇ ਖ਼ਾਸਕਰ ਦੱਖਣੀ ਮਾਲਵਾ ਦੇ ਪਿੰਡਾਂ ’ਚ ਭਾਜਪਾ ਨੂੰ ਵਿਰੋਧ ਦਾ ਸਾਹਮਣਾ ਕਰਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਜੇਕਰ ਇਕੱਲੇ ਬਠਿੰਡਾ ਲੋਕ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕਈ ਪਿੰਡਾਂ ‘ਚ ਭਾਜਪਾ ਦੀ ‘ਐਂਟਰੀ ਬੈਨ’ ਕਰਨ ਵਾਲੇ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ।
ਕਾਂਗਰਸ ਤੇ ਆਪ ਇਕੋ ਸਿੱਕੇ ਦੇ ਦੋ ਪਹਿਲੂ: ਹਰਸਿਮਰਤ ਕੌਰ ਬਾਦਲ
ਨਜਦੀਕੀ ਪਿੰਡ ਭੁੱਚਂੋ ਖੁਰਦ ਵਿਚ ਵੀ ਕਿਸਾਨ ਜਥੇਬੰਦੀ ਵੱਲੋਂ ਭਾਜਪਾ ਦੇ ਵਿਰੋਧ ਵਾਲੇ ਬੈਨਰ ਲਗਾਏ ਹਨ। ਇੰਨ੍ਹਾਂ ਬੈਨਰਾਂ ’ਤੇ ਲਿਖਿਆ ਗਿਆ ਹੈ ਕਿ ਜੇਕਰ ਕਿਸਾਨਾਂ ਦਾ ਦਿੱਲੀ ਜਾਣਾ ਬੰਦ ਹੈ ਤਾਂ ਭਾਜਪਾ ਦਾ ਪਿੰਡਾਂ ਵਿਚ ਆਉਣਾ ਵੀ ਬੰਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਧੜੇ ਦੇ ਭੁੱਚੋ ਖੁਰਦ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਦੱਸਿਆ ਦਿੱਲੀ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਨਾ ਕਰਨ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂਆਂ ਨੂੰ ਪਿੰਡਾਂ ਵਿੱਚ ਆਇਆ ਨੂੰ ਸਵਾਲ ਪੁੱਛੇ ਜਾਣਗੇ ਕਿ ਦਿੱਲੀ ਮੋਰਚੇ ਦੀ ਸਮਾਪਤੀ ਮੌਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਦਾ ਕੀ ਬਣਿਆ ਹੈ? ਹੁਣ ਤੱਕ ਰਹਿੰਦੀਆਂ ਮੰਗਾਂ ਲਾਗੂ ਕਿਉਂ ਨਹੀਂ ਕੀਤੀਆਂ ਗਈਆਂ? ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੰਗਾਂ ਮੰਨਣ ਦੀ ਬਜਾਏ ਉਲਟਾ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਪੁਲਿਸ ਦਾ ਜਬਰ ਢਾਇਆ ਗਿਆ ਹੈ।
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼
ਇਸੇ ਤਰ੍ਹਾਂ ਦਿੱਲੀ ਵਿੱਚ ਜਾਣ ਤੋਂ ਰੋਕਣ ਲਈ ਪੁਲਿਸ ਵੱਲੋਂ ਹਰਿਆਣਾ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਬੀਜੇਪੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਆਉਣਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਹਨੀ, ਸੁਖਮੰਦਰ ਸਿੰਘ ਸਰਾਭ,ਾ ਗੇਲਾ ਸਿੰਘ ਸੰਧੂ, ਚੰਦ ਸਿੰਘ, ਜੈਲੀ ਸਿੰਘ, ਬਾਵਾ ਸਿੰਘ , ਸੋਹਣ ਸਿੰਘ, ਰਾਜਾ ਸਿੰਘ, ਚੰਨਾ ਸਿੰਘ, ਸੰਮੀ ਸਿੰਘ, ਲਾਭ ਸਿੰਘ ਸੰਧੂ, ਸਿੰਧੀ ਭੁੱਲਰ, ਚੰਨਾ ਸਿੰਘ ਆਦਿ ਸ਼ਾਮਲ ਸਨ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਲੀ ਕਲਾਂ ’ਚ ਵੀ ਪਿੰਡ ਦੇ ਨੌਜਵਾਨਾਂ ਤੇ ਕਿਸਾਨਾਂ ਵੱਲੋਂ ਇਕੱਠ ਕਰ ਕੇ ਪਿੰਡ ‘ਚ ਦੋ ਥਾਵਾਂ ’ਤੇ ਭਾਜਪਾ ਦੇ ਵਿਰੋਧ ਵਾਲੇ ਪੋਸਟਰ ਲਗਾਏ ਹਨ। ਇੰਨ੍ਹਾਂ ਪੋਸਟਰਾਂ ’ਤੇ ‘ਬੀਜੇਪੀ – ਆਰਐਸਐਸ ਨੋ ਐਂਟਰੀ’ ਲਿਖਿਆ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।