Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਰਿਜਨਲ ਸੈਂਟਰ ਬਠਿੰਡਾ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਕੈਂਪਸ ਡਾਇਰੈਕਟਰ ਡਾ. ਕਮਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਪ੍ਰੋਗਰਾਮ ਅੰਤਰਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ “ਸਸ਼ਕਤ ਔਰਤਾਂ ਸਸ਼ਕਤ ਸਮਾਜ ਸਿਰਜਦੀਆਂ ਹਨ”ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਵਕਤਾ ਵਜੋਂ ਗੀਤਿਕਾ ਮਨੀ ਐਮ.ਡੀ ਫਾਜ਼ਿਲਕਾ ਸੈਂਟਰਲ ਕੋ-ਆਪ ਬੈਂਕ ਲਿਮਟਿਡ ਅਤੇ ਡਾ. ਜਯੋਤਸਨਾ ਪ੍ਰਿੰਸੀਪਲ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ ਸਮਰਪਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ ਬਠਿੰਡਾ ਦੇ CIA-2 ਵੱਲੋਂ ਕਣਕ ਦੇ ਭਰੇ ਟਰਾਲੇ ਵਿਚੋਂ 10 ਕਿੱਲੋਂ ਅਫ਼ੀਮ ਬਰਾਮਦ
ਇਸ ਪ੍ਰੋਗਰਾਮ ਵਿੱਚ ਡਾ. ਜਯੋਤਸਨਾ ਨੇ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦੇ ਹੋਏ ਅਤੇ ਔਰਤ ਦੀ ਆਜ਼ਾਦੀ ਦੀ ਗੱਲ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਹਨਾਂ ਤੋਂ ਬਾਅਦ ਗੀਤਿਕਾ ਮਨੀ ਨੇ ਵਿਦਿਆਰਥੀਆਂ ਨੂੰ ਮਹਾਨ ਔਰਤਾਂ ਦੀਆਂ ਉਦਾਹਰਨਾਂ ਦਿੰਦੇ ਹੋਏ ਆਪਣੇ ਲਕਸ਼ ਬਾਰੇ ਸੁਚੇਤ ਕੀਤਾ। ਇਸ ਮੌਕੇ ਡਾ. ਬਲਵਿੰਦਰ ਕੌਰ ਸਿੱਧੂ (ਡੀਨ ਭਾਸ਼ਾਵਾਂ) ਨੇ ਔਰਤ ਦੀ ਆਜ਼ਾਦੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾ. ਨਵਦੀਪ ਕੌਰ ਮੁਖੀ ਪੋਸਟ ਗ੍ਰੈਜੂਏਟ ਵਿਭਾਗ ਨੇ ਸਾਰਿਆਂ ਨੂੰ ਜੀ ਆਇਆ ਕਿਹਾ । ਇਸ ਸਮੇਂ ਵਿਭਾਗ ਦੇ ਹੋਰ ਅਧਿਆਪਕ ਪ੍ਰੋਫ਼ੈਸਰ ਡਾ. ਰਜਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ ਸ਼ਵੇਤਾ ਗਰਗ, ਡਾ. ਰਵਿੰਦਰ ਸਿੰਘ ਸੰਧੂ, ਪ੍ਰੋ. ਕੰਵਲ ਜਗਜੀਤ ਸਿੰਘ ਸਿੱਧੂ ਅਤੇ ਮੈਡਮ ਇੰਦਰਪ੍ਰੀਤ ਕੌਰ ਅਤੇ ਦਫ਼ਤਰ ਦਾ ਸਮੂਹ ਸਟਾਫ਼ ਵੀ ਮੌਜੂਦ ਰਿਹਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।