Mohali News :Power cut free Punjab; ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬਿਜਲੀ ਸਪਲਾਈ ਰੁਕਾਵਟਾਂ ਨੂੰ ਘੱਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਰੰਭ 5000 ਕਰੋੜ ਰੁਪਏ ਦੇ ਮੁੱਖ ਰਾਜ ਪੱਧਰੀ ਸੁਧਾਰ ਦੇ ਹਿੱਸੇ ਵਜੋਂ, MLA Kulwant Singh ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਲਈ 728 ਕਰੋੜ ਰੁਪਏ ਦੀ ਬਿਜਲੀ ਆਊਟੇਜ ਰਿਡਕਸ਼ਨ (ਵਿਆਪਕ ਬਿਜਲੀ ਸਪਲਾਈ ਸੁਧਾਰ) ਯੋਜਨਾ ਦੀ ਸ਼ੁਰੂਆਤ ਕੀਤੀ। ਇਹ ਸਮਾਗਮ 66 ਕੇ ਵੀ ਗਰਿੱਡ ਸਬ-ਸਟੇਸ਼ਨ, ਆਈ.ਟੀ. ਸਿਟੀ, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਇੱਕ ਵਧੀਕ 31.5 ਐਮ.ਵੀ.ਏ. ਪਾਵਰ ਟ੍ਰਾਂਸਫਾਰਮਰ ਦਾ ਵੀ ਉਦਘਾਟਨ ਕੀਤਾ ਗਿਆ ਸੀ, ਜੋ ਪ੍ਰੋਜੈਕਟ ਦੇ ਤਹਿਤ ਲਾਇਆ ਗਿਆ ਸੀ।ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿੱਚ 728 ਕਰੋੜ ਰੁਪਏ ਦਾ ਨਿਵੇਸ਼ ਬਿਜਲੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇੱਕ ਵੱਡੀ ਪੁਲਾਂਘ ਹੈ, ਜੋ ਨਿਰਵਿਘਨ ਬਿਜਲੀ ਸਪਲਾਈ, ਬਿਹਤਰ ਵੋਲਟੇਜ ਸਥਿਰਤਾ ਅਤੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਏਗਾ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Punjabi Singer Rajveer jawanda ਹਾਰੇ ਜਿੰਦਗੀ ਦੀ ਜੰਗ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਮਾਂ ਵਿੱਚ 172.2 ਕਰੋੜ ਰੁਪਏ ਦੇ ਫੀਡਰ ਡੀਲੋਡਿੰਗ ਪ੍ਰੋਜੈਕਟ, 35.5 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦੀ ਸਥਾਪਨਾ, 32.6 ਕਰੋੜ ਰੁਪਏ ਦੇ ਮੌਜੂਦਾ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦਾ ਵਾਧਾ, 354.2 ਕਰੋੜ ਰੁਪਏ ਦੇ ਨਵੇਂ 66 ਕੇ ਵੀ ਅਤੇ 220 ਕੇਵੀ ਸਬਸਟੇਸ਼ਨਾਂ ਦੀ ਸਥਾਪਨਾ, 62.9 ਕਰੋੜ ਰੁਪਏ ਦੀ ਲਾਗਤ ਵਾਲੇ ਪਾਵਰ ਟ੍ਰਾਂਸਫਾਰਮਰਾਂ ਦਾ ਵਾਧਾ ਅਤੇ 70.6 ਕਰੋੜ ਰੁਪਏ ਦੇ 66 ਕੇਵੀ ਲਾਈਨ ਮਜ਼ਬੂਤੀ ਦੇ ਕੰਮ ਸ਼ਾਮਲ ਹਨ।ਇਸ ਪਹਿਲਕਦਮੀ ਦੇ ਤਹਿਤ, ਕਈ ਨਵੇਂ 11 ਕੇਵੀ ਫੀਡਰ – ਜੁਬਲੀ ਸੀ ਐਲ ਆਈ ਓ, ਐਸ ਟੀ ਪੀ ਆਈ, ਟੀਡੀਆਈ-2, ਸਿਵਲ ਹਸਪਤਾਲ, ਪਾਰਸਵਨਾਥ, ਯੂਨੀਵਰਸਿਟੀ, ਪੰਜਾਬ ਅਫਸਰਜ਼ ਸੋਸਾਇਟੀ, ਸੀਪੀਐਮ, ਐਰੋਵਿਸਟਾ, ਕੋਸਮੋ, ਅੰਬਾਲਾ ਰੋਡ, ਵਸੰਤ ਵਿਹਾਰ, ਬਾਉਲੀ ਸਾਹਿਬ, ਜੀ ਬੀ ਐਮ, ਗ੍ਰੀਨ ਵੈਲੀ, ਸੈਕਟਰ 105, ਸੈਕਟਰ 108, ਸੈਕਟਰ 109, ਬਲਾਕ ਈ ਐਂਡ ਜੀ ਐਰੋਸਿਟੀ, ਅਤੇ ਮਾਰਬੇਲਾ – ਨੂੰ ਚਾਲੂ ਕੀਤਾ ਗਿਆ ਹੈ। ਇਨ੍ਹਾਂ ਨੇ ਮੌਜੂਦਾ ਫੀਡਰਾਂ ਨੂੰ ਡੀਲੋਡ ਕਰਨ ਵਿੱਚ ਮਦਦ ਕੀਤੀ ਹੈ, ਜਿਸਦੇ ਨਤੀਜੇ ਵਜੋਂ ਸਪਲਾਈ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।
ਇਹ ਵੀ ਪੜ੍ਹੋ Punjab Police ‘ਚ ਵੱਡੀ ਰੱਦੋਬਦਲ; 133 IPS & PPS ਅਫ਼ਸਰਾਂ ਦੇ ਹੋਏ ਤਬਾਦਲੇ, ਦੋਖੋ ਲਿਸਟ
ਇਸ ਤੋਂ ਇਲਾਵਾ, ਕਈ ਨਵੇਂ ਪ੍ਰੋਜੈਕਟ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਪਾਵਰ ਨੈੱਟਵਰਕ ਨਾਲ ਜੋੜਿਆ ਗਿਆ ਹੈ।ਵਿਧਾਇਕ ਕੁਲਵੰਤ ਸਿੰਘ ਮੋਹਾਲੀ ਤੋਂ ਹੀ, ਜਲੰਧਰ ਵਿਖੇ ਹੋਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਲਾਈਵ ਸਟ੍ਰੀਮਿੰਗ ਰਾਹੀਂ ਸ਼ਾਮਲ ਹੋਏ, ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਐਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਕੀਤੀ, ਜਿਸ ਵਿੱਚ ‘ਬਿਜਲੀ ਆਊਟੇਜ ਰਿਡਕਸ਼ਨ ਯੋਜਨਾ’ ਦੀ ਰਾਜ ਵਿਆਪੀ ਸ਼ੁਰੂਆਤ ਕੀਤੀ ਗਈ।ਮੋਹਾਲੀ ਸਰਕਲ ਦੇ ਨਿਗਰਾਨ ਇੰਜੀਨੀਅਰ, ਸ਼੍ਰੀ ਐਚ.ਐਸ. ਓਬਰਾਏ ਨੇ ਦੱਸਿਆ ਕਿ ਮੋਹਾਲੀ ਨੂੰ ਪੀ ਐਸ ਪੀ ਸੀ ਐਲ ਦੇ ਨਵੇਂ ਬਣੇ ਪੂਰਬੀ ਜ਼ੋਨ ਦੇ ਮੁੱਖ ਦਫਤਰ ਵਜੋਂ ਮਨੋਨੀਤ ਕੀਤਾ ਗਿਆ ਹੈ, ਜਿਸ ਵਿੱਚ ਨੰਗਲ ਤੋਂ ਲਾਲੜੂ ਡਿਵੀਜ਼ਨ ਤੱਕ ਦੇ ਕਾਰਜਾਂ ਦੀ ਨਿਗਰਾਨੀ ਲਈ ਇੱਕ ਮੁੱਖ ਇੰਜੀਨੀਅਰ ਤਾਇਨਾਤ ਕੀਤਾ ਗਿਆ ਹੈ, ਜੋ ਕੰਮਾਂ ਦੀ ਬਿਹਤਰ ਨਿਗਰਾਨੀ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਂਦਾ ਹੈ।ਕਾਰਜਕਾਰੀ ਇੰਜੀਨੀਅਰ, ਆਈ ਟੀ ਸਿਟੀ, ਸ਼੍ਰੀ ਸ਼ਮਿੰਦਰ ਸਿੰਘ; ਕਾਰਜਕਾਰੀ ਇੰਜੀਨੀਅਰ, ਮੋਹਾਲੀ, ਸ਼੍ਰੀ ਤਰਨਜੀਤ ਸਿੰਘ; ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਇਸ ਮੌਕੇ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









