ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

Date:

spot_img

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ; ਉਦਯੋਗ ਅਤੇ ਸਥਾਨਕ ਨਿਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ
Chandigarh News:ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ ‘ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ।

ਇਹ ਵੀ ਪੜ੍ਹੋ ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ ਅਤੇ ਭਗਵੰਤ ਸਿੰਘ ਮਾਨ ਸਰਕਾਰ ਨੇ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ-ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਨੂੰ ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ‘ਚ ਬਦਲ ਦਿੱਤਾ ਹੈ। ਇਹ ਵਿਸ਼ਵਾਸ ਪ੍ਰਗਟ ਕਰਦਿਆਂ ਕਿ ਪੰਜਾਬ ਚਾਲੂ ਵਿੱਤੀ ਵਰ੍ਹੇ ਦੌਰਾਨ 65,000 ਕਰੋੜ ਰੁਪਏ ਦੇ ਆਪਣੇ ਨਿਵੇਸ਼ ਟੀਚੇ ਨੂੰ ਪਾਰ ਕਰ ਲਵੇਗਾ, ਉਨ੍ਹਾਂ ਨੇ ਉਦਯੋਗਪਤੀਆਂ ਦੇ ਸਾਰੇ ਲੰਬਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਦਯੋਗਿਕ ਪਲਾਟਾਂ ਬਾਰੇ ਫੈਸਲਾ ਆਉਣ ਵਾਲੇ ਹਫ਼ਤੇ ਵਿੱਚ ਲਿਆ ਜਾਵੇਗਾ, ਜਦੋਂ ਕਿ ਫੋਕਲ ਪੁਆਇੰਟ ਗੇਟ ਲਈ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਲੇਬਰ ਇੰਸਪੈਕਟਰ ਦੀ ਜ਼ੀਰਕਪੁਰ ਦੀ ਬਜਾਏ ਡੇਰਾਬੱਸੀ ਨਾਲ ਮੈਪਿੰਗ ਕਰਨ ਅਤੇ ਰਾਮਗੜ੍ਹ ਰੋਡ ਦੇ ਨਵੀਨੀਕਰਨ ਦੇ ਮੁੱਦੇ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ Water Resources Minister Barinder Kumar Goyal ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਉਦਯੋਗਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਮਹੱਤਵਪੂਰਨ ਪਹਿਲਕਦਮੀਆਂ ‘ਤੇ ਚਾਨਣਾ ਪਾਇਆ, ਜਿਨ੍ਹਾਂ ਵਿੱਚ ਉਦਯੋਗਿਕ ਪਲਾਟਾਂ ਨੂੰ ਨਿਯਮਤ ਕਰਨ ਲਈ ਓ.ਟੀ.ਐਸ. ਸਕੀਮ, ਪਲਾਟ ਨਾਲ ਸਬੰਧਤ ਮਾਮਲਿਆਂ ਲਈ ਅਪੀਲੀ ਅਥਾਰਟੀ ਦੀ ਸਥਾਪਨਾ, ਪਲਾਟਾਂ ਦੀ ਕਲੱਬਿੰਗ ਅਤੇ ਡੀ-ਕਲੱਬਿੰਗ ਦੇ ਉਪਬੰਧ, ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨਾ, ਬਿਲਡਿੰਗ ਬਾਏ-ਲਾਅਜ਼ ਵਿੱਚ ਸੋਧਾਂ ਅਤੇ 26 ਉਦਯੋਗਿਕ ਫੋਕਲ ਪੁਆਇੰਟਾਂ ਨੂੰ ਰੋਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ, ਪੀਣ ਵਾਲੇ ਪਾਣੀ, ਐਸ.ਟੀ.ਪੀਜ਼ ਅਤੇ ਵਾਧੂ ਬਿਜਲੀ ਦੀ ਉਪਲੱਬਧਤਾ ਵਰਗੀਆਂ ਸਹੂਲਤਾਂ ਨਾਲ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕਰ ਰਹੀ ਹੈ ਅਤੇ ਅੱਗੇ ਕਿਹਾ ਕਿ ਬਿਜਲੀ ਬੰਕੱਟ ਜਲਦ ਹੀ ਸੂਬੇ ਵਿੱਚ ਬੀਤੇ ਦੀ ਗੱਲ ਬਣ ਜਾਣਗੇ।

ਇਹ ਵੀ ਪੜ੍ਹੋ Harjot Singh Bains ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਡੇਰਾਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਇਹ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਵਾਸਤੇ ਦੋਵੇਂ ਕੈਬਨਿਟ ਮੰਤਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਬਸਟੇਸ਼ਨ ਦਾ ਨਿਰਮਾਣ 2023 ਵਿੱਚ ਸ਼ੁਰੂ ਹੋ ਗਿਆ ਸੀ ਅਤੇ ਇਸਦਾ ਸਫ਼ਲਤਾਪੂਰਵਕ ਕਾਰਜਸ਼ੀਲ ਹੋਣਾ ਖਿੱਤੇ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਭਰੋਸੇਮੰਦ, ਗੁਣਵੱਤਾ ਵਾਲੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਰਾਜ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਵਿਕਾਸ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਮਜ਼ਬੂਤ ਬਿਜਲੀ ਬੁਨਿਆਦੀ ਢਾਂਚਾ ਜ਼ਰੂਰੀ ਹੈ। ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਦੇ ਇੰਜੀਨੀਅਰਾਂ, ਅਧਿਕਾਰੀਆਂ ਅਤੇ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵਾਂ ਗਰਿੱਡ ਸਬਸਟੇਸ਼ਨ ਡੇਰਾਬਸੀ ਖੇਤਰ ਦੇ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਬੁਨਿਆਦੀ ਢਾਂਚੇ ਦੀਆਂ ਮੁੱਖ ਲੋੜਾਂ ਨੂੰ ਪੂਰਾ ਕਰਨ ਅਤੇ ਫੋਕਲ ਪੁਆਇੰਟ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ Sri Muktsar...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...