ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

Date:

spot_img

Chandigarh News: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ  ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਯੁਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਬਿਜਲੀ ਖੇਤਰ ਸਬੰਧੀ ਅਦਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਕੁਸ਼ਲ ਪ੍ਰਸ਼ਾਸਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਨਿਯੁਕਤੀ ਨਾਲ, ਪੀ.ਐਸ.ਈ.ਆਰ.ਸੀ. ਕੋਲ ਹੁਣ ਤਿੰਨ ਮੈਂਬਰਾਂ ਹੋਣਗੇ

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਜਿਹਨਾਂ ਵਿੱਚ ਚੇਅਰਪਰਸਨ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈ.ਏ.ਐਸ.), ਮੈਂਬਰ ਪਰਮਜੀਤ ਸਿੰਘ ਅਤੇ ਮੈਂਬਰ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਸ਼ਾਮਲ ਹਨ। ਇਸ ਮੌਕੇ ਊਰਜਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਹੀਰਾ ਲਾਲ ਗੋਇਲ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ. ਇੰਜੀ. ਸੰਜੀਵ ਸੂਦ, ਡਾਇਰੈਕਟਰ ਵਿੱਤ ਸ੍ਰੀ ਐਸ.ਕੇ. ਬੇਰੀ, ਡਾਇਰੈਕਟਰ ਵਿੱਤ ਪੀ.ਐਸ.ਟੀ.ਸੀ.ਐਲ. ਸ੍ਰੀ ਵਿਨੋਦ ਕੁਮਾਰ ਬਾਂਸਲ ਅਤੇ ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰਸਿੰਘ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

किसानों को मंडियों में जरूरी सुविधाएं प्रदान करना सरकार की प्राथमिकता : श्याम सिंह राणा

👉हरियाणा के कृषि एवं किसान कल्याण मंत्री श्याम सिंह...

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...