ਬਿਜਲੀ ਚੋਰ ਸਾਵਧਾਨ:ਪਾਵਰਕਾਮ ਨੇ ਬਿਜਲੀ ਚੋਰੀ ਦੇ 2,075 ਮਾਮਲਿਆਂ ’ਚ ਕੀਤਾ 4.64 ਕਰੋੜ ਰੁਪਏ ਦਾ ਜੁਰਮਾਨਾ

0
38

ਬਿਜਲੀ ਮੰਤਰੀ ਨੇ ਬਿਜਲੀ ਖਪਤਕਾਰਾਂ ਨੂੰ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਨਾ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ, 25 ਅਗਸਤ: ਸੂਬੇ ਵਿਚ ਉਪਭੋਗਤਾਵਾਂ ਨੂੰ 600 ਯੂਨਿਟ ਬਿਜਲੀ ਮੁਆਫ਼ੀ ਦੇਣ ਦੇ ਬਾਅਦ ਵੀ ਬਿਜਲੀ ਚੋਰੀ ਦੀਆਂ ਘਟਨਾਵਾਂ ਨਾ ਰੁਕਣ ਤੋਂ ਔਖੇ ਪਾਵਰਕਾਮ ਨੇ ਹੁਣ ਬਿਜਲੀ ਚੋਰਾਂ ਵਿਰੁਧ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਬਿਜਲੀ ਚੋਰੀ ਰੋਕਣ ਦੇ ਲਈ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਟੀਮਾਂ ਬਣਾ ਕੇ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਕੱਲ ਸ਼ਨੀਵਾਰ ਨੂੰ ਵੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਡਿਸਟਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਜੇਲ੍ਹ ’ਚ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਮਨੀਸ਼ ਸਿਸੋਦੀਆ, ਭਗਵੰਤ ਮਾਨ ਨੇ ਕੀਤਾ ਭਰਵਾਂ ਸਵਾਗਤ

ਇਸਦੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ ’ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ।

Breaking News: ਅੰਮ੍ਰਿਤਸਰ ’ਚ NRI ਨੂੰ ਘਰ ਵਿਚ ਵੜਕੇ ਗੋਲੀਆਂ ਮਾਰਨ ਦੇ ਮਾਮਲੇ ਦਾ ਪੁਲਿਸ ਵੱਲੋਂ ਪਰਦਾਫ਼ਾਸ, 5 ਕਾਬੂ

ਜਲੰਧਰ ਜ਼ੋਨ ਵਿੱਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਿਤ ਖਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ।ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਜੁਰਮਾਨਾ ਲਗਾਉਣ ਤੋਂ ਇਲਾਵਾ, ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਸਬੰਧਿਤ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਲਤੀਆਂ ਨਾ ਕਰਨ।ਬਿਜਲੀ ਮੰਤਰੀ ਨੇ ਕਿਹਾ ਕਿ ਸਮੂਹਿਕ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਪਾਵਰਕੌਮ ਦੇ ਅਧਿਕਾਰੀਆਂ ਦੀ ਬਿਜਲੀ ਚੋਰੀ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸ਼ਲਾਘਾ ਕੀਤੀ।

 

LEAVE A REPLY

Please enter your comment!
Please enter your name here