ਕਬਾੜ ਦੇ ਸਮਾਨ’ਚ ਹੇਰਾਫੇਰੀ ਦੋਸ਼ਾਂ ਹੇਠ ਪਾਵਰਕਾਮ ਦਾ ਐਕਸੀਅਨ,ਜੇ.ਈ. ਤੇ ਸਟੋਰ ਕੀਪਰ ਮੁੱਅਤਲ

Date:

spot_img

ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਵਿੱਢੀ ਪੁਲਿਸ ਕਾਰਵਾਈ
ਕੋਟਕਪੂਰਾ, 26 ਜੁਲਾਈ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ ਜਦੋਂਕਿ ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਵੱਲੋਂ ਕਾਬੁੂ

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐਸ.ਪੀ.ਸੀ.ਐਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਮਾਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਬਾੜ ਸਮਾਨ ਲੈ ਕੇ ਜਾ ਰਹੇ 3 ਟਰੱਕਾਂ ਵਿੱਚੋ ਇੱਕ ਟਰੱਕ ਵਿਚ ਅਲੁਮੀਨੀਅਮ ਕੰਡਕਟਰ ਦੇ ਕਬਾੜ ਥੱਲੇ ਨਵਾਂ ਅਲੁਮੀਨੀਅਮ ਕੰਡਕਟਰ ਰੱਖ ਕੇ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਤਾ ਨਾ ਲੱਗਣ ‘ਤੇ ਮਹਿਕਮੇ ਨੂੰ ਵਿੱਤੀ ਨੁਕਸਾਨ ਹੋਣਾ ਸੀ।

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ’ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ‘ਤੇ ਤਫਤੀਸ਼ ਅਨੁਸਾਰ ਜਿੰਮੇਵਾਰ ਪਾਏ ਗਏ ਅਧਿਕਾਰੀਆਂ ਜਿੰਨ੍ਹਾਂ ਵਿੱਚ ਸੀਨੀਅਰ ਐਕਸੀਅਨ ਸਟੋਰ ਬਿਅੰਤ ਸਿੰਘ, ਸਟੋਰ ਇੰਚਾਰਜ ਜੂਨੀਅਰ ਇੰਜੀਨੀਅਰ ਗੁਰਮੇਲ ਸਿੰਘ ਅਤੇ ਸਟੋਰ ਕੀਪਰ (ਐਲ.ਡੀ.ਸੀ) ਨਿਰਮਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਦੋਸ਼ੀ ਕਰਮਚਾਰੀਆਂ ਅਤੇ ਸਮਾਨ ਚੁਕਣ ਆਏ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਕੇਸ ਵਿਚ ਡੂੰਘੀ ਪੜਤਾਲ ਕਰਕੇ ਦੋਸ਼ੀ ਪਾਏ ਜਾਣ ਵਾਲੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...