ਪੀਪੀਸੀਸੀ ਨੇ ਸੁਨੀਲ ਜਾਖੜ ਨੂੰ ਦਿੱਤਾ ਮੂੰਹ ਤੋੜ ਜਵਾਬ, ਕਿਹਾ-ਕਾਂਗਰਸ ਦੀ ਲੀਡਰਸ਼ਿਪ ਹੈ ਮਜ਼ਬੂਤ

0
5
198 Views

ਚੰਡੀਗੜ੍ਹ, 2 ਮਈ, 2024 (ਅਸ਼ੀਸ਼ ਮਿੱਤਲ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੇ ਸਾਬਕਾ ਮੈਂਬਰ ਸੁਨੀਲ ਜਾਖੜ ਵੱਲੋਂ ਪਾਰਟੀ ਦੀ ਲੀਡਰਸ਼ਿਪ ਦੇ ਸਬੰਧ ਵਿਚ ਲਗਾਏ ਗਏ ਹਾਲ ਹੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਹੋਇਆ ਪੰਜਾਬ ‘ਚ ਪਾਰਟੀ ਦੇ ਢਾਂਚੇ, ਲੀਡਰਸ਼ਿਪ ਅਤੇ ਪੰਜਾਬ ਵਿੱਚੋ ਕਾਂਗਰਸ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੇ ਦਲਬਦਲੂ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਪਣੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਤੱਕ ਪਹੁੰਚ ਕਰ, ਪਾਰਟੀ ਦੀ ਮਜ਼ਬੂਤ ​​ਅਗਵਾਈ ਅਤੇ ਚੋਣਾਂ ਚ ਸਫਲਤਾ ਦੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ

ਜ਼ਿਕਰਯੋਗ ਹੈ ਕਿ ਜਾਖੜ ਨੇ ਆਪਣੇ ਬਿਆਨ ‘ਚ ਕਿਹਾ ਸੀ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੇ ਕਾਰਨ ਕਾਂਗਰਸ ਟੁੱਟਣ ਦੀ ਕਗਾਰ ‘ਤੇ ਹੈ। ਇਹ ਕਹਿਣਾ ਗਲਤ ਹੈ, ਕਿਉਂਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਸਾਰੇ ਕੰਮ, ਸਿਆਸੀ ਏਜੰਡੇ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਅਤੇ ਕਾਂਗਰਸ ਪਾਰਟੀ ਪੰਜਾਬ ਵਿੱਚ ਇੱਕ ਵੱਡੀ ਸਿਆਸੀ ਪਾਰਟੀ ਵਜੋਂ ਉਭਰੀ ਹੈ। ਪੀਪੀਸੀਸੀ ਨੇ ਇਮਾਨਦਾਰੀ ਅਤੇ ਜੋਸ਼ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਲਈ ਆਪਣੇ ਸਮਰਪਣ ਨੂੰ ਦੁਹਰਾਇਆ, ਜਿਸ ਵਿੱਚ ਉਨ੍ਹਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਜਿੱਤ ਦੀ ਦਿਸ਼ਾ ਵਿੱਚ ਪਾਰਟੀ ਨੂੰ ਅੱਗੇ ਵਧਾਉਣ ਅਤੇ ਚੁਣੌਤੀਆਂ ਦਾ ਸਾਮਣਾ ਕਰਨ ਦੀ ਸਮਰੱਥਾ ਵਿੱਚ ਭਰੋਸਾ ਹੈ।

LEAVE A REPLY

Please enter your comment!
Please enter your name here