ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

0
25

ਸੁਲਤਾਨਪੁਰ ਲੋਧੀ, 15 ਨਵੰਬਰ : ਯੂਥ ਅਕਾਲੀ ਦਲ ਵੱਲੋਂ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਆਪਣੀ ’ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਪੰਜਾਬ ਭਰ ’ਚ 20 ਤੋਂ ਵੱਧ ਥਾਵਾਂ ਉੱਤੇ ’ਦਸਤਾਰਾਂ ਦੇ ਲੰਗਰ’ (ਮੁਫ਼ਤ ਦਸਤਾਰ ਬੰਨ੍ਹਣ ਦੇ ਕੈਂਪ) ਲਗਾ ਕੇ ਮਨਾਇਆ। ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਦਸਤਾਰ ਕੈਂਪ ਵਿਚ ਸ਼ਿਰਕਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ, ‘‘ਇਹ ਮੇਰੀ ਚੰਗੀ ਕਿਸਮਤ ਹੈ ਕਿ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋ ਸਕਿਆ। ਅੱਜ ਜਦੋਂ ਪੂਰਾ ਦੇਸ਼ ਅਤੇ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਇਸ ਪ੍ਰਕਾਸ਼ ਪੁਰਬ ਨੂੰ ਮਨਾ ਰਹੀਆਂ ਹਨ, ਤਾਂ ਉਥੇ ਹੀ ਗੁਰੂ ਸਾਹਿਬ ਨੇ ਆਪ ਸਾਡੇ ਤੋਂ ਪੰਜਾਬ ਭਰ ਵਿੱਚ ’ਦਸਤਾਰਾਂ ਦੇ ਲੰਗਰ’ ਦਾ ਆਯੋਜਨ ਕਰਨ ਦੀ ਸੇਵਾ ਲਈ ਹੈ।’’

 

ਇਹ ਵੀ ਪੜ੍ਹੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਉਹਨਾਂ ਅੱਗੇ ਦੱਸਿਆ, “ਮੇਰੀ ਦਸਤਾਰ ਮੇਰੀ ਸ਼ਾਨ”ਸਾਡੇ ਨੌਜਵਾਨਾਂ ਨੂੰ ਸਿੱਖੀ ਅਤੇ ਸਾਡੀਆਂ ਸਿੱਖੀ ਕਦਰਾਂ-ਕੀਮਤਾਂ ਵੱਲ ਵਾਪਸ ਲਿਆਉਣ ਲਈ ਸਾਡੀ ਪ੍ਰਮੁੱਖ ਪਹਿਲਕਦਮੀ ਹੈ। ਪ੍ਰਧਾਨ ਝਿੰਜਰ ਨੇ ਅੱਗੇ ਕਿਹਾ, ‘‘ਅੱਜ ਵੀ ਸਾਨੂੰ ਪੂਰੇ ਪੰਜਾਬ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਸਾਰੇ ਕੈਂਪਾਂ ਵਿੱਚ 10,000 ਤੋਂ ਵੱਧ ਦਸਤਾਰਾਂ ਬੰਨ੍ਹੀਆਂ ਗਈਆਂ ਹਨ। ਇੱਥੇ ਸੁਲਤਾਨਪੁਰ ਲੋਧੀ ਵਿੱਚ, ਲੋਕ ਸਾਡੇ ਕੈਂਪ ਵਿੱਚ ਖੁਦ ਆਏ ਅਤੇ ਸਾਨੂੰ ਉਨ੍ਹਾਂ ਦੇ ਪੱਗਾਂ ਬੰਨ੍ਹਣ ਲਈ ਕਿਹਾ। ਬਹੁਤ ਸਾਰੇ ਨੌਜਵਾਨਾਂ ਨੇ ਸਾਡੇ ਨਾਲ ਵਾਅਦਾ ਕੀਤਾ ਹੈ ਕਿ ਉਹ ਹੁਣ ਨਿਯਮਿਤ ਤੌਰ ’ਤੇ ਪੱਗਾਂ ਬੰਨ੍ਹਣਾ ਸ਼ੁਰੂ ਕਰ ਦੇਣਗੇ, ਅਤੇ ਮੈਨੂੰ ਉਮੀਦ ਹੈ ਕਿ ਉਹ ਇਸ ਦੀ ਪਾਲਣਾ ਕਰਨਗੇ। ਅੰਮ੍ਰਿਤਸਰ ਸਾਹਿਬ ਵਿੱਚ ਵੀ, ਸਾਡੀ ਟੀਮ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ, ਜਿੱਥੇ ਕਿ ਵਿਦੇਸ਼ੀਆਂ ਨੇ ਵੀ ਕੈਂਪ ਵਿੱਚ ਪਹੁੰਚ ਕੇ ਦਸਤਾਰਾਂ ਬੰਨ੍ਹਣ ਦੀ ਬੇਨਤੀ ਕੀਤੀ। ਸਾਡੇ ਸੱਭਿਆਚਾਰ ਨੂੰ ਦੁਨੀਆ ਨਾਲ ਸਾਂਝਾ ਕਰਦਿਆਂ ਬਹੁਤ ਖੁਸ਼ੀ ਹੁੰਦੀ ਹੈ।’’

ਇਹ ਵੀ ਪੜ੍ਹੋਗੁਰੂ ਨਾਨਕ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਮੌਕੇ ਨਨਕਾਣਾ ਸਾਹਿਬ ਵਿਖੇ ਸ਼ਰਧਾਲੂਆਂ ਦਾ ਉਮੜਿਆ ਜਨ ਸੈਲਾਬ, ਦੇਖੋ ਤਸਵੀਰਾਂ

ਇਨ੍ਹਾਂ ਕੈਂਪਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਰਬਜੀਤ ਝਿੰਜਰ ਨੇ ਦੱਸਿਆ ਕਿ, ‘‘ਕੁੱਲ ਮਿਲਾ ਕੇ ਪੰਜਾਬ ਵਿਚ 24 ਅਤੇ ਹਰਿਆਣਾ ਵਿਚ ਇਕ ਕੈਂਪ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ – ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ, ਪਠਾਨਕੋਟ, ਤਰਨਤਾਰਨ, ਸ੍ਰੀ. ਦੁਖਨਿਵਾਰਨ ਸਾਹਿਬ ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਰੋਪੜ, ਸ੍ਰੀ ਮੁਕਤਸਰ ਸਾਹਿਬ, ਫਤਹਿਗੜ੍ਹ ਸਾਹਿਬ, ਖੰਨਾ, ਪਟਿਆਲਾ, ਭਵਾਨੀਗੜ੍ਹ, ਬਰਨਾਲਾ, ਮਾਨਸਾ, ਅਬੋਹਰ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਫਰੀਦਕੋਟ, ਖੰਨਾ, ਅਤੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਚਕੂਲਾ ਵਿਖੇ ਇਹ ਕੈਂਪ ਲਗਾਏ ਗਏ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ।

ਇਹ ਵੀ ਪੜ੍ਹੋਭਾਰਤ ਨੇ ਮੰਗੀ ਗੈਂਗਸਟਰ ਅਰਸ਼ ਡਾਲਾ ਦੀ ਹਵਾਲਗੀ, ਵਿਦੇਸ਼ ਵਿਭਾਗ ਨੇ ਜਾਰੀ ਕੀਤਾ ਬਿਆਨ

ਨਾਢਾ ਸਾਹਿਬ ਪੰਚਕੂਲਾ ਵਿਖੇ ਰਵਿੰਦਰ ਸਿੰਘ ਖੇੜਾ ਅਤੇ ਮਨਜੀਤ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਇਹ ਕੈਂਪ ਲਗ ਸਕੇ।’’ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲਿਆ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਜੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਲਗਾਏ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਡਾਕਟਰ ਦਲਜੀਤ ਚੀਮਾ ਨੇ ਪੰਚਕੂਲਾ ਅਤੇ ਰੂਪਨਗਰ ਵਿਖੇ ਲਗਾਏ ਦਸਤਾਰ ਦੇ ਲੰਗਰਾਂ ਵਿੱਚ ਸ਼ਮੂਲੀਅਤ ਕਰਕੇ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਦੇ ਨਾਲ ਕਪੂਰਥਲਾ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਹਰਕ੍ਰਿਸ਼ਨ ਸਿੰਘ ਵਾਲੀਆ ਹਲਕਾ ਇੰਚਾਰਜ, ਕੁਲਦੀਪ ਸਿੰਘ ਟਾਂਡੀ ਮੈਂਬਰ ਕੋਰ ਕਮੇਟੀ, ਸੀਨੀਅਰ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ ਅਤੇ ਸਮੁੱਚੀ ਜਿਲ੍ਹਾ ਯੂਥ ਅਕਾਲੀ ਦਲ ਟੀਮ ਹਾਜਰ ਸੀ।

 

LEAVE A REPLY

Please enter your comment!
Please enter your name here