ਪ੍ਰਤਾਪ ਸਿੰਘ ਬਾਜਵਾ ਅਤੇ ਮੋਹਿਤ ਮਹਿੰਦਰਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਿੱਚ ਧਾਂਦਲੀ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

0
96
+2

ਚੰਡੀਗੜ੍ਹ, 16 ਦਸੰਬਰ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਅੱਜ ਰਾਜ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਪਟਿਆਲਾ ਨਗਰ ਨਿਗਮ ਅਤੇ ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਲਈ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਬਾਜਵਾ ਅਤੇ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਨੇ ਰਾਜ ਚੋਣ ਕਮਿਸ਼ਨਰ ਆਰ.ਕੇ.ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਪਟਿਆਲਾ ਨਗਰ ਨਿਗਮ ਲਈ ਕਾਂਗਰਸੀ ਉਮੀਦਵਾਰਾਂ ਦੇ ਸਾਰੇ ਨਾਮਜ਼ਦਗੀ ਪੱਤਰ ਪ੍ਰਵਾਨ ਕਰਨ ਦੀ ਮੰਗ ਕੀਤੀ, ਜਿਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ Gangster Lawrence Bishnoi Interview Case: DSP Gursher Sandhu ਨੌਕਰੀ ਤੋਂ ਬਰਖ਼ਾਸਤ

ਮਹਿੰਦਰਾ ਨੇ ਦੱਸਿਆ ਕਿ ਕਾਂਗਰਸ ਨੇ 60 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ ਪਰ 27 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ’ਆਪ’ ਦੇ ਗੁੰਡਿਆਂ ਨੇ ਪਾੜ ਦਿੱਤੇ ਜਾਂ ਖੋਹ ਲਏ ਅਤੇ ਕੁਝ ਉਮੀਦਵਾਰਾਂ ਨੂੰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ’ਚ ਦਾਖਲ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੁਲੀਸ ਸੁਰੱਖਿਆ ਹੇਠ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਵੇਰੇ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਹਾਈ ਕੋਰਟ ਨੇ ਉਨ੍ਹਾਂ ਨੂੰ ਪਹਿਲਾਂ ਰਾਜ ਚੋਣ ਕਮਿਸ਼ਨ ਕੋਲ ਪਹੁੰਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਵੱਡੇ ਪੱਧਰ ’ਤੇ ਰੱਦ ਕੀਤੇ ਜਾਣ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ। ਉਨ੍ਹਾਂ ਦੱਸਿਆ ਕਿ 60 ਦੇ ਘਰਾਂ ਵਿੱਚ ਸਿਰਫ਼ 33 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਸਨ।

ਇਹ ਵੀ ਪੜ੍ਹੋ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਏ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼

ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਜੋ ਵਾਪਰਿਆ ਉਹ ਭਾਰਤੀ ਲੋਕਤੰਤਰ ਵਿੱਚ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਸਮਝਿਆ ਜਾ ਰਿਹਾ ਹੈ ਕਿ ‘ਆਪ’ ਮੁੜ ਵੋਟਾਂ ਵਾਲੇ ਦਿਨ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ‘ਆਪ’ ਦੇ ਗੁੰਡਿਆਂ ਦਾ ਡਟ ਕੇ ਮੁਕਾਬਲਾ ਕਰੇਗੀ। ਉਨ੍ਹਾਂ ਕਿਹਾ ਕਿ ’ਆਪ’ ਹਾਰ ਤੋਂ ਡਰੀ ਹੋਈ ਹੈ ਅਤੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਵਿਚ ਬਹੁਮਤ ਸੀਟਾਂ ਜਿੱਤੀਆਂ ਹਨ।ਮਹਿੰਦਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਿੱਚ ਹੀ ਨਹੀਂ ‘ਆਪ’ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਸੀ ਅਤੇ ਸਨੌਰ ਵਿੱਚ ‘ਆਪ’ ਉਮੀਦਵਾਰਾਂ ਦੀ ਸਰਬਸੰਮਤੀ ਨਾਲ ਜਿੱਤ ਦਾ ਐਲਾਨ ਕੀਤਾ ਸੀ। ਦੇਵੀਗੜ੍ਹ ਅਤੇ ਘਨੌਰ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

 

+2

LEAVE A REPLY

Please enter your comment!
Please enter your name here