ਚੰਡੀਗੜ੍ਹ, 30 ਅਪ੍ਰੈਲ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਵਿੱਚ ਕਿਰਾਏ ’ਤੇ ਮਕਾਨ ਲੈਣਗੇ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਲੁਧਿਆਣਾ ਦੇ ਲੋਕ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਸਬਕ ਸਿਖਾਉਣਗੇ।
ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਸੇਵਾਦਾਰਾਂ ਨੇ 6 ਯੂਨਿਟ ਖ਼ੂਨਦਾਨ ਕੀਤਾ
ਉਨ੍ਹਾਂ ਨੇ ਮੈਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਨੌਤੀ ਦਿੱਤੀ ਸੀ। ਹੁਣ ਮੈਂ ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਵਿੱਚ ਰਹਾਂਗਾ।ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੀ ਲੜਾਈ ਵਫ਼ਾਦਾਰਾਂ ਅਤੇ ਗ਼ੱਦਾਰਾਂ ਵਿਚਕਾਰ ਹੋਵੇਗੀ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ’ਆਪ’ ਕਿਤੇ ਵੀ ਨਜ਼ਰ ਨਹੀਂ ਆਵੇਗੀ।
ਵਿਰੋਧੀਆਂ ਨੇ ਅਕਾਲੀ ਦਲ ਨੂੰ ਕਮਜੋਰ ਕਰਨ ਲਈ ਅਕਾਲੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ: ਹਰਸਿਮਰਤ
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਬਿਲਕੁਲ ਉਲਟ ਕੀਤਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਦਾਅਵਾ ਕਰਦੇ ਹਨ ਕਿ ਸੰਗਰੂਰ ’ਆਪ’ ਦੀ ਰਾਜਧਾਨੀ ਹੈ। ਸੰਗਰੂਰ ਦੇ ਵੋਟਰ ਧੋਖਾ ਦੇਣ ਵਾਲਿਆਂ ਨੂੰ ਸ਼ੀਸ਼ਾ ਦਿਖਾਉਣ ਲਈ ਸਮਾਂ ਨਹੀਂ ਲੈਂਦੇ। ਇਸ ਲਈ ਇਸ ਵਾਰ ਵੀ ਉਹ ’ਆਪ’ ਨੂੰ ਸ਼ੀਸ਼ਾ ਦਿਖਾਕੇ ਪੰਜਾਬ ਦੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕਰਨਗੇ।
Share the post "ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਡੇਰਾ ਲਗਾਉਣਗੇ ਪ੍ਰਤਾਪ ਸਿੰਘ ਬਾਜਵਾ"