Patiala News: Prem Singh Chandumajra ; ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰਨਾਂ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣਗੇ। ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਪਟਿਆਲਾ ਸਥਿਤ ਰਿਹਾਇਸ਼ ‘ਤੇ ਪੁੱਜ ਰਹੇ ਹਨ। ਚੰਦੂਮਾਜ਼ਰਾ ਤੇ ਉਨ੍ਹਾਂ ਦੇ ਪੁੱਤਰ ਨੇ ਬੀਤੇ ਕੱਲ ਹੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਹਿ ਦਿੱਤਾ ਸੀ।
ਇਹ ਵੀ ਪੜ੍ਹੋ 👉ਝੋਟੇ ਦੀ ਮ੍ਰਿ*ਤ*ਕ ਦੇਹ ਦਾ ਚੰਡੀਗੜ੍ਹ PGI ਵਿਚ ਪੋਸਟਮਾਰਟਮ ਸ਼ੁਰੂ, ਪਿਤਾ SSP ਦੇ ਤਬਾਦਲਾ ਦੀ ਮੰਗ ‘ਤੇ ਅੜੇ
ਚੰਦੂਮਾਜ਼ਰਾ ਨੇ ਇਹ ਵੀ ਐਲਾਨ ਕੀਤਾ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਤੇ ਉਨ੍ਹਾਂ ਦਾ ਪੁੱਤਰ ਚੋਣ ਮੈਦਾਨ ਵਿਚ ਹਲਕਾ ਸਨੌਰ ਤੋਂ ਉੱਤਰੇਗਾ। ਜਿਕਰਯੋਗ ਹੈ ਕਿ ਚੰਦੂਮਾਜ਼ਰਾ ਉਨ੍ਹਾਂ ਪੌਣੀ ਦਰਜ਼ਨ ਆਗੂਆਂ ਵਿਚ ਸ਼ਾਮਲ ਹੋ ਗਏ ਹਨ,ਜਿੰਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ 2024 ਨੂੰ ਸੁਣਾਏ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨਾਲੋਂ ਵੱਖਰਾ ਰਾਹ ਅਪਣਾ ਲਿਆ ਸੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਂਦ ਵਿਚ ਅਕਾਲੀ ਦਲ ਕਾਰਗੁਜ਼ਾਰੀ ਤਸੱਲੀਬਖ਼ਸ ਨਹੀਂ ਰਹੀ, ਜਿਸਦੇ ਚੱਲਦੇ ਕੁੱਝ ਆਗੂ ਹੋਰਨਾਂ ਪਾਰਟੀਆਂ ਵਿਚ ਚਲੇ ਗਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




