WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ’ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ: ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ
ਚੰਡੀਗੜ੍ਹ, 31 ਮਈ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ।

ਪਹਿਲੀ ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ:ਜਿਲ੍ਹਾ ਚੋਣ ਅਫ਼ਸਰ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ’ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ ’ਤੇ ਹੋਵੇਗੀ।ਘਰ ਤੋਂ ਵੋਟਿੰਗ ਦੀ ਸਹੂਲਤ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਦੇ ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋਈ ਸੀ,

Big News ਬਹਿਬਲਕਲਾਂ ਗੋਲੀਕਾਂਡ ਕੇਸ ਪੰਜਾਬ ਤੋਂ ਬਾਹਰ ਹੋਇਆ ਟਰਾਂਸਫਰ

ਜਿਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ। ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾ ਰਹੇ ਹਨ ਜਿਨ੍ਹਾਂ ਵਿੱਚ 1,20,114 ਪੋਲਿੰਗ ਸਟਾਫ਼, 70,724 ਸੁਰੱਖਿਆ ਕਰਮਚਾਰੀ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲ), 50,000 ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਕਰਮਚਾਰੀ ਸ਼ਾਮਲ ਹਨ।ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਬਾਰੇ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਅਤੇ ਇਸ ਦੇ ਨਾਲ ਹੀ ਡਬਲ ਲਾਕ ਸਿਸਟਮ ਦਾ ਪ੍ਰਬੰਧ ਕੀਤਾ ਗਿਆ ਹੈ।

‘ਆਪ’ ਵਿਧਾਇਕਾ ਦੇ ਪਤੀ ਦਾ ਦਿਲ ਦਾ ਦੌਰਾ ਪੈਣ ਕਰਕੇ ਮੌਤ

ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਸੂਬੇ ਵਿੱਚ ਸੁਰੱਖਿਅਤ ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 55039 ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਹੰਗਾਮੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 2098 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨਾਲ 1 ਹੈਡ-ਕਾਂਸਟੇਬਲ ਅਤੇ 3 ਕਾਂਸਟੇਬਲਾਂ ਦੀ ਸ਼ਮੂਲੀਅਤ ਵਾਲੀ ਪੈਟਰੋਲਿੰਗ ਪਾਰਟੀ ਹਰ ਸਮੇਂ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਰਮਿਆਨ ਬਿਹਤਰ ਸੰਚਾਰ ਨੂੰ ਯਕੀਨੀ ਬਣਾਉਣ ਲਈ ਜ਼ਿਲਿ੍ਹਆਂ ਨੂੰ 20 ਵਾਟਸ ਦੇ 3496 ਵਾਧੂ ਵਾਇਰਲੈੱਸ ਸੈੱਟ ਅਤੇ 8385 ਵਾਇਰਲੈੱਸ ਵਾਕੀ-ਟਾਕੀ ਸੈੱਟ ਮੁਹੱਈਆ ਕਰਵਾਏ ਗਏ ਹਨ।

 

Related posts

ਉਮੀਦਵਾਰੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ’ਚ ਅਸਤੀਫ਼ਿਆਂ ਦੀ ਲੱਗੀ ਲੜੀ

punjabusernewssite

ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਿਹਾਂਤ, ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਸਹਿਤ ਪੰਜਾਬ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

punjabusernewssite

ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ’ਚ ਅੱਜ ਮੁੜ ਹੋਵੇਗੀ ਹਾਈਕੋਰਟ ਵਿਚ ਸੁਣਵਾਈ

punjabusernewssite