Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
Uncategorized

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

33 Views

831 ਪੋਲਿੰਗ ਸਟੇਸ਼ਨਾਂ ’ਤੇ 6 ਲੱਖ 96 ਹਜ਼ਾਰ 965 ਵੋਟਰ ਪਾਉਣਗੇ ਵੋਟ
ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਤਾਇਨਾਤ
ਚੰਡੀਗੜ੍ਹ, 18 ਨਵੰਬਰ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾ ਰਿਹਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 10-ਡੇਰਾ ਬਾਬਾ ਨਾਨਕ ਵਿੱਚ ਕੱਲ 1 ਲੱਖ 93 ਹਜ਼ਾਰ 376 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 701 ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਾਬਤੇ ਦੀ ਉਲੰਘਣਾ ਦੀਆਂ ਡੇਰਾ ਬਾਬਾ ਨਾਨਕ ਤੋਂ ਕੁੱਲ 19 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 17 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਬਠਿੰਡਾ ਜ਼ਿਲ੍ਹੇ ਦੇ ਨਵੇਂ ਚੁਣੇ 2490 ਪੰਚਾਂ ਨੂੰ ਭਲਕੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਚੁਕਾਉਣਗੇ ਸਹੁੰ

ਇਸ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ ਡੇਰਾ ਬਾਬਾ ਨਾਨਕ ਤੋਂ ਕੁੱਲ 25 ਕਰੋੜ 40 ਲੱਖ ਰੁਪਏ ਦੀ ਜ਼ਬਤੀ ਵੀ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ 23 ਨਵੰਬਰ ਨੂੰ ਡੇਰਾ ਬਾਬਾ ਨਾਨਕ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।ਉੱਥੇ ਹੀ 44-ਚੱਬੇਵਾਲ (ਐਸ.ਸੀ) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 205 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 50 ਹੈ। ਚੱਬੇਵਾਲ (ਐੱਸ.ਸੀ) ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1044 ਹੈ। ਇੱਥੋਂ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਕੁੱਲ 35 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 30 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਜਦਕਿ ਕੁੱਲ 60 ਹਜ਼ਾਰ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਚੱਬੇਵਾਲ (ਐਸਸੀ) ਹਲਕੇ ਦੀਆਂ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਗਿੱਦੜਬਾਹਾ ਜ਼ਿਮਨੀ ਚੋਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ : ਜ਼ਿਲ੍ਹਾ ਚੋਣ ਅਫਸਰ

ਉਨ੍ਹਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿੱਚ ਕੁੱਲ 1 ਲੱਖ 66 ਹਜ਼ਾਰ 731 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 173 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 96 ਹੈ। ਗਿੱਦੜਬਾਹਾ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1148 ਹੈ। ਇੱਥੋਂ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਕੁੱਲ 24 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 11 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉੱਥੇ ਹੀ 4 ਲੱਖ 70 ਹਜ਼ਾਰ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।ਦੂਜੇ ਪਾਸੇ 103-ਬਰਨਾਲਾ ਵਿੱਚ ਕੁੱਲ 1 ਲੱਖ 77 ਹਜ਼ਾਰ 426 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 212 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 37 ਹੈ। ਇੱਥੇ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 975 ਹੈ। ਇਸ ਤੋਂ ਇਲਾਵਾ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਕੁੱਲ 7 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 5 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇੱਥੋਂ 55 ਲੱਖ 50 ਹਜ਼ਾਰ ਰੁਪਏ ਦੀ ਜ਼ਬਤੀ ਵੀ ਕੀਤੀ ਗਈ ਹੈ।

ਕੇਂਦਰ ਵੱਲੋਂ ਪੰਜਾਬ ਦੇ ਦੋ ਮਹੱਤਵਪੂਰਨ ਸ਼ਹਿਰਾਂ ਨੂੰ ਰੇਲ ਮਾਰਗ ਰਾਹੀਂ ਜੋੜਣ ਲਈ ਸਰਵੇ ਨੂੰ ਮਿਲੀ ਮੰਨਜੂਰੀ

ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ। ਸਿਬਿਨ ਸੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।ਸਿਬਿਨ ਸੀ ਨੇ ਦੱਸਿਆ ਕਿ 20 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

 

Related posts

ਸਾਬਕਾ ਵਿਧਾਇਕ ਭੱਟੀ ਨੇ ਕੀਤਾ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਖੇ ਨੁੱਕੜ ਮੀਟਿੰਗ ਨੂੰ ਸੰਬੋਧਨ

punjabusernewssite

ਵੜਿੰਗ ਦਾ ਦਾਅਵਾ: ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਹੁਣ ਭਾਜਪਾ ਵਾਲਿਆਂ ਨੇ ਤਿਆਗਿਆਂ!

punjabusernewssite

ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮ ਫੂਕਣਗੇ ਪਾਵਰਕਾਮ ਵੱਲੋੰ ਜਾਰੀ ਕੀਤੇ ਨਵੀਂ ਭਰਤੀ ਦੇ ਸਰਕੁਲਰ ਦੀਆਂ ਕਾਪੀਆਂ

punjabusernewssite