‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਪੂਨਮ ਸਿੰਘ

Date:

spot_img

ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
Bathinda News: ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 25 ਅਪ੍ਰੈਲ 2025 ਨੂੰ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ:260 ਵਿਦਿਆਰਥੀਆਂ ਵੱਲੋਂ ਜੇ.ਈ.ਈ.ਪ੍ਰੀਖਿਆ ਪਾਸ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣੀਆਂ ਯਕੀਨੀ ਬਣਾਈਆਂ ਜਾਣ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ ਨਿਰਦੇਸ਼ਕ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਚੰਦਰ ਸ਼ੇਖਰ ਦਾ ਲਿਖਿਆ ਨਾਟਕ ‘‘ਆਓ ਕੋਸ਼ਿਸ਼ ਕਰੀਏ’’ ਨਾਟਕ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ 50,000 ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦਾ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਨੁਕੜ ਨਾਟਕ, ਭਾਸ਼ਣ ਆਦਿ ਦਿੱਤੇ ਜਾਣਗੇ।ਸਮਾਗਮ ਮੌਕੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਪੰਚਾਂ/ਸਰਪੰਚਾਂ ਅਤੇ ਯੂਥ ਕਲੱਬਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਫੀਲਰ ਅਫਸਰ ਰਮਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਭਾਸ਼ਾ ਅਫਸਰ ਕਿਰਪਾਲ ਸਿੰਘ, ਸਿੱਖਿਆ ਵਿਭਾਗ ਤੋਂ ਮੈਡਮ ਮਨਦੀਪ ਕੌਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...