Bathinda News (ਸੁਖਜਿੰਦਰ ਸਿੰਘ ਮਾਨ): ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦਰੁਪਤੀ ਮੁਰਮੂ ਅੱਜ ਮੰਗਲਵਾਰ ਨੂੰ ਬਠਿੰਡਾ ਪੁੱਜ ਗਏ ਹਨ। ਉਹਨਾਂ ਦੀ ਇਹ ਪਹਿਲੀ ਫੇਰੀ ਹੈ, ਜਿਸ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਯੂਨੀਵਰਸਿਟੀ ਪੰਜਾਬ ਅਤੇ ਏਮਜ਼ ਬਠਿੰਡਾ ਦੇ ਕਨਵੋਕੇਸਨ ਵਿਚ ਹਿੱਸਾ ਲਿਆ ਜਾ ਰਿਹਾ ਹੈ। ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਜੀ ਦਾ ਬਠਿੰਡਾ ਵਿਖੇ ਪਹੁੰਚਣ ‘ਤੇ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਤਲਵੰਡੀ ਸਾਬੋ ਚੀਫ਼ ਵਿਪ ਪ੍ਰੋ ਬਲਜਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫੋਂ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਮਨਜੀਤ ਸਿੰਘ ਬਰਾੜ,
ਇਹ ਵੀ ਪੜ੍ਹੋ ਵਿਆਹ ‘ਚ ਫਾਇਰ ਕਰਨ ਵਾਲਿਆਂ ਨੂੰ ਮੋਗਾ ਪੁਲਿਸ ਨੇ ਕੀਤਾ ਕਾਬੂ
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਸਪੈਸ਼ਲ ਡੀ.ਜੀ.ਪੀ ਸ਼੍ਰੀ ਜਤਿੰਦਰ ਜੈਨ, ਏਡੀਜੀਪੀ ਸ਼੍ਰੀ ਐੱਸਪੀਐੱਸ ਪਰਮਾਰ, ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐੱਸਐੱਸਪੀ ਮੈਡਮ ਅਮਨੀਤ ਕੌਂਡਲ ਅਤੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਮਹਿਤਾ ਸਵਾਗਤ ਕੀਤਾ ਗਿਆ। ਇਸ ਦੌਰੇ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰਾਸ਼ਟਰਪਤੀ ਸੈਂਟਰਲ ਯੂਨੀਵਰਸਿਟੀ ਘੁੱਦਾ ਦੀ 10 ਵੀਂ ਕਨਵੋਕੇਸ਼ਨ ਅਤੇ ਬਠਿੰਡਾ ਏਮਜ਼ ਦੀ ਪਹਿਲੀ ਕਨਵੋਕੇਸ਼ਨ ਵਿੱਚ ਡਿਗਰੀਆਂ ਪ੍ਰਦਾਨ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


