20 ਹਜ਼ਾਰ ਦੀ ਰਿਸ਼ਵਤ ਲੈਂਦਾ ਤਹਿਸੀਲਦਾਰ ਐਸੋਸੀਏਸ਼ਨ ਦਾ ਪ੍ਰਧਾਨ ਵਿਜੀਲੈਂਸ ਵੱਲੋਂ ਕਾਬੂ

Date:

spot_img
ਬਰਨਾਲਾ, 27 ਨਵੰਬਰ: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਦੁਪਹਿਰ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲੇ ਵਿੱਚ ਤੈਨਾਤ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਤਹਿਸੀਲਦਾਰ ਚੰਨੀ ਪੰਜਾਬ ਮਾਲ ਆਫੀਸਰ ਐਸੋਸੀਏਸ਼ਨ ਦਾ ਪਿਛਲੇ ਲੰਬੇ ਸਮੇਂ ਤੋਂ ਸੂਬਾਈ ਪ੍ਰਧਾਨ ਚੱਲਿਆ ਆ ਰਿਹਾ ਹੈ। ਤਹਿਸੀਲਦਾਰ ਚੰਨੀ ਨੂੰ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਕਾਬੂ ਕਰਨ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਇਸ ਦੇ ਬਦਲੇ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਜਾਲ ਵਿਛਾ ਕੇ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੇ ਰੰਗੇ ਹੋਏ ਕਰੰਸੀ ਨੋਟ ਉਸ ਕੋਲੋਂ ਮੌਕੇ ਤੇ ਹੀ ਬਰਾਮਦ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...