ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਦੀ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ
ਅਗਾਊਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Bathinda News: ਦੇਸ਼ ਦੇ ਰਾਸ਼ਪਰਪਤੀ ਮੈਡਮ ਦ੍ਰੋਪਦੀ ਮੁਰਮੂ 11 ਮਾਰਚ ਨੂੰ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਰਾਸ਼ਟਰਪਤੀ ਕੇਂਦਰੀ ਯੂਨੀਵਰਸਿਟੀ ਘੁੱਦਾ ਅਤੇ ਏਮਜ਼ ਦੀ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਅਗਾਊਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਆਈ.ਜੀ.ਬਠਿੰਡਾ ਰੇਂਜ ਸ. ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਏ.ਆਈ.ਜੀ. ਸੀ.ਆਈ.ਡੀ. ਜੋਨ ਬਠਿੰਡਾ,ਅਵਨੀਤ ਕੌਰ ਸਿੱਧੂ ਤੋਂ ਇਲਾਵਾ ਏਅਰਫੋਰਸ, ਆਰਮੀ, ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ਐਲਾਨ;ਭ੍ਰਿਸ਼ਟ ਅਫਸਰਾਂ ਅੱਗੇ ਨਹੀਂ ਝੁਕਾਂਗੇ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਏਅਰਫੋਰਸ, ਆਰਮੀ, ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਾਸਪਰਪਤੀ ਦੀ ਆਮਦ ਸਬੰਧੀ ਆਪੋ-ਆਪਣੇ ਵਿਭਾਗਾਂ ਦੀਆਂ ਅਗਾਊਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਲਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਿਗਹਿਲੀ ਜਾਂ ਢਿੱਲ-ਮੱਠ ਨਾ ਵਰਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਵੀ ਉਨ੍ਹਾਂ ਨੂੰ ਜਿੰਮਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰ ਲਿਆ ਜਾਵੇ।
ਇਹ ਵੀ ਪੜ੍ਹੋ Bathinda Vigilance ਵੱਲੋਂ 4000 ਰੁਪਏ ਰਿਸ਼ਵਤ ਲੈਂਦਾ Patwari ਰੰਗੇ ਹੱਥੀਂ ਗ੍ਰਿਫਤਾਰ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਰੂਟਾਂ ਦੀਆਂ ਸੜ੍ਹਕਾਂ ਦੀ ਮੁਰੰਮਤ ਅਤੇ ਦਰਖਤਾਂ ਦੀ ਜ਼ਰੂਰਤ ਅਨੁਸਾਰ ਸਿੰਗਾਈ, ਸਾਫ਼-ਸਫ਼ਾਈ, ਬਿਜਲੀ, ਪਾਣੀ, ਸੀਵਰੇਜ, ਸਿਹਤ ਵਿਭਾਗ ਦੀਆਂ ਟੀਮਾਂ, ਫਾਇਰ ਸੇਫ਼ਟੀ, ਟ੍ਰੈਫ਼ਿਕ, ਖਾਣ-ਪੀਣ ਆਦਿ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਸੁਖਰਾਜ ਸਿੰਘ ਤੋਂ ਇਲਾਵਾ ਇਲਾਵਾ ਏਅਰਫੋਰਸ, ਆਰਮੀ, ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।