ਡਿਬਰੂਗੜ ਜੇਲ ‘ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਦੀ ਸਿਹਤ ਵਿਗੜੀ, ਹਸਪਤਾਲ ਭਰਤੀ

0
5
46 Views

ਡਿਬਰੂਗੜ੍ਹ, 12 ਜੂਨ: ਖਾਲਿਸਤਾਨੀ ਹਮਾਇਤੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਗਿਰਫਤਾਰ ਕੀਤੇ ਗਏ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਦੀ ਡਿਬਰੂਗੜ੍ਹ ਜੇਲ ਵਿੱਚ ਸਿਹਤ ਵਿਗੜਣ ਦੀ ਖਬਰ ਸਾਹਮਣੇ ਆਈ ਹੈ। ਜੇਲ ਅਧਿਕਾਰੀਆਂ ਦੇ ਵੱਲੋਂ ਉਸਨੂੰ ਡਿਬਰੂਗੜ੍ਹ ਦੇ ਮੈਡੀਕਲ ਕਾਲਜ ਦੇ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਦੇ ਵੱਲੋਂ ਉਸਦੀ ਸਿਹਤ ਨੂੰ ਲੈ ਕੇ ਬਾਜੇਕੀ ਦੀ ਸਿਹਤ ਨੂੰ ਲੈ ਕੇ ਆ ਰਹੀਆਂ ਖਬਰਾਂ ‘ਤੇ ਚਿੰਤਾ ਪ੍ਰਗਟਾਈ ਜਾ ਰਹੀ ਹੈ।

ਹਰਿਆਣਾ ‘ਚ ‘ਖਾਲਿਸਤਾਨੀ’ ਕਹਿ ਕੇ ਕੁੱਟਣ ਵਾਲਿਆਂ ਵਿਰੁੱਧ ਪਰਚਾ ਦਰਜ, ਰਾਜਾ ਵੜਿੰਗ ਨੇ ਘਟਨਾ ਲਈ ਭਾਜਪਾ ਆਗੂਆਂ ਦੇ ਬਿਆਨਾਂ ਨੂੰ ਠਹਿਰਾਇਆ ਜ਼ਿੰਮੇਵਾਰ

ਦੱਸਣਾ ਬਣਦਾ ਹੈ ਕਿ ਧਰਮਕੋਟ ਦੇ ਬਾਜੇ ਕੇ ਪਿੰਡ ਦੇ ਰਹਿਣ ਵਾਲੇ ਪ੍ਰਧਾਨ ਮੰਤਰੀ ਦਾ ਅਸਲ ਨਾਂ ਭਗਵੰਤ ਸਿੰਘ ਹੈ ਅਤੇ ਉਹ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਆਉਣ ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦਾ ਸੀ। ਇਸ ਦੌਰਾਨ ਉਸਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੰਮ੍ਰਿਤ ਵੀ ਛੱਕ ਲਿਆ ਸੀ। ਪਿਛਲੇ ਸਾਲ ਜਦ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਸੀ ਤਾਂ ਪ੍ਰਧਾਨ ਮੰਤਰੀ ਬਾਜੇਕੇ ਨੂੰ ਵੀ ਐਨਐਸਏ ਤਹਿਤ ਗਿਰਫਤਾਰ ਕਰਕੇ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਭੇਜ ਦਿੱਤਾ ਸੀ। ਉਸ ਸਮੇਂ ਤੋਂ ਲੈ ਕੇ ਉਹ ਜੇਲ ਦੇ ਵਿੱਚ ਬੰਦ ਹੈ।

LEAVE A REPLY

Please enter your comment!
Please enter your name here