Tuesday, February 3, 2026

ਦਿੱਲੀ ਭਾਜਪਾ ਦਫ਼ਤਰ ਪੁੱਜੇ ਪ੍ਰਧਾਨ ਮੰਤਰੀ ਮੋਦੀ; ਕਿਹਾ-ਦਿੱਲੀ ਦੇ ਵਿਕਾਸ ਲਈ ਡਬਲ ਇੰਜਨ ਦੀ ਸਰਕਾਰ ਕਰੇਗੀ ਕੰਮ

Date:

spot_img

Delhi News: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰਕੇ 27 ਸਾਲਾਂ ਬਾਅਦ ਸੱਤਾ ਵਿਚ ਮੁੜ ਵਾਪਸੀ ਕਰਨ ਜਾ ਰਹੀ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੱਡੀ ਜਿੱਤ ਤੋਂ ਬਾਅਦ ਪਾਰਟੀ ਹੈੱਡਕੁਆਰਟਰ ਵਿੱਚ ਪੁੱਜੇ, ਜਿੱਥੇ ਹਜ਼ਾਰਾਂ ਦੀ ਤਾਦਾਦ ਵਿਚ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਹੋਰ ਆਗੂ ਵੀ ਮੌਜੂਦ ਰਹੇ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਜਿੱਥੇ ਭਾਜਪਾ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਦਿੱਲੀ ਦੀ ਜਨਤਾ ਦਾ ਧੰਨਵਾਦ ਕੀਤਾ,ਉਥੇ ਭਰੋਸਾ ਵੀ ਦਿਵਾਇਆ ਕਿ ਹੁਣ ਦਿੱਲੀ ਨੂੰ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਅਤੇ ਇਸਦੇ ਚਹੁੰ ਮੁਖੀ ਵਿਕਾਸ ਦੇ ਲਈ ਡਬਲ ਇੰਜਨ ਦੀ ਸਰਕਾਰ ਕੰਮ ਕਰੇਗੀ।

ਇਹ ਵੀ ਪੜ੍ਹੋ  Delhi Election Result;ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜਨਤਾ ਦੀ ਮੋਹਰ: ਨਾਇਬ ਸਿੰਘ ਸੈਣੀ

ਆਪਣੇ ਭਾਸ਼ਣ ਦੀ ਸ਼ੁਰੂਆਤ ਉਨ੍ਹਾਂ ਚੋਣਾਂ ਦੌਰਾਨ ਵੱਡਾ ਮੁੱਦਾ ਰਹੇ ਯਮੁਨਾ ਮਈਆ ਕੀ ਜੈ ਦੇ ਨਾਅਰੇ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਜਿੱਥੇ ਅਸਿੱਧੇ ਢੰਗ ਨਾਲ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਲਗਾਏ, ਉਥੇ ਕਾਂਗਰਸ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਦੇ ਫ਼ਤਵੇ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਾਫ਼ ਦਿਲ ਦਿੱਲੀ ਵਾਲਿਆਂ ਕੋਲ ਝੂਠ ਅਤੇ ਧੋਖੇ ਦੀ ਕੋਈ ਥਾਂ ਨਹੀਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਆਪ-ਦਾ ਪਾਰਟੀ ਤੋਂ ਖ਼ਹਿੜਾ ਛੁੱਟ ਗਿਆ। ਉਨ੍ਹਾਂ ਕਾਂਗਰਸ ’ਤੇ ਵਿਅੰਗ ਕਸਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਆਪ ਨੂੰ ਹੀ ਨਹੀਂ, ਬਲਕਿ ਆਪਣੀ ਸਾਥੀਆਂ ਨੂੰ ਵੀ ਡੋਬ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੁੜ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਨੂੰ ਇਸਦੀ ਵੱਡੀ ਲੋੜ ਹੈ।

ਇਹ ਵੀ ਪੜ੍ਹੋ  Delhi Assembly Election: ਦਿੱਲੀ ‘ਚ AAP ਨੂੰ ਵੱਡਾ ਝਟਕਾ, Arvind Kejriwal ਚੋਣ ਹਾਰੇ, BJP ਦੀ ਬਣੇਗੀ ਸਰਕਾਰ

ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਵਾਅਦੇ ਨੂੰ ਜਲਦੀ ਹੀ ਪੁੂਰਾ ਕਰਨ ਦਾ ਭਰੋਸਾ ਦਿੰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ‘‘ਦਿੱਲੀ ਦੀ ਮਾਂ ਸ਼ਕਤੀ ਨਾਲ ਕੀਤੇ ਵਾਅਦੇ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ’’ ਯਮੁਨਾ ਨਦੀ ਨੂੰ ਦਿੱਲੀ ਸ਼ਹਿਰ ਦੀ ਪਹਿਚਾਣ ਬਣਾਉਣ ਦਾ ਐਲਾਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਸਦੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਪਾਰਟੀ ਵਰਕਰਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਜਦ ਵੀ ਭਾਜਪਾ ਜਿੱਤਦੀ ਹੈ ਤਾਂ ਉਹ ਹੋਰ ਵੀ ਨਿਮਰ ਹੁੰਦੇ ਹਨ ਤੇ ਸਾਨੂੰ ਆਪਣੀ ਨਿਮਰਤਾ ਅਤੇ ਸਮਾਜ ਸੇਵਾ ਨੂੰ ਛੱਡਣਾ ਨਹੀਂ ਚਾਹੀਦਾ। ਇਸਦੇ ਨਾਲ ਹੀ ਉਨ੍ਹਾਂ ਮੱਧ ਵਰਗ ਨੂੰ ਮੁੜ ਵਿਸਵਾਸ ਦਿਵਾਇਆ ਕਿ ਉਨ੍ਹਾਂ ਦੇ ਹਿੱਤਾਂ ਦਾ ਖਿਆਲ ਭਾਜਪਾ ਵੱਲੋਂ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...