ਪ੍ਰਧਾਨ ਮੰਤਰੀ ਮੋਦੀ, ਸੋਨੀਆ ਗਾਂਧੀ, ਰਾਹੁਲ, ਅਮਿਤ ਸ਼ਾਹ, ਰਾਜਨਾਥ ਤੇ ਜੇਪੀ ਨੱਢਾ ਸਹਿਤ ਦਿੱਗਜ ਪੁੱਜੇ ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ, ਅੰਤਿਮ ਸੰਸਕਾਰ ਹੋਵੇਗਾ ਕੱਲ

0
355

ਨਵੀਂ ਦਿੱਲੀ, 27 ਦਸੰਬਰ: ਬੀਤੀ ਦੇਰ ਰਾਤ ਏਮਜ਼ ਹਸਪਤਾਲ ਵਿਚ 92 ਸਾਲਾਂ ਦੀ ਉਮਰ ’ਚ ਆਖ਼ਰੀ ਸਾਹ ਲੈਣ ਵਾਲੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਮ੍ਰਿਤਕ ਸਰੀਰ ਨੂੰ ਅੰਤਿਮ ਦਰਸ਼ਨਾਂ ਦੇ ਲਈ ਉਨ੍ਹਾਂ ਦੀ ਰਿਹਾਇਸ਼ ਉਪਰ ਲਿਆਂਦਾ ਗਿਆ ਹੈ। ਡਾ ਸਿੰਘ ਦਾ ਭਲਕੇ ਦਿੱਲੀ ਦੇ ਵਿਚ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਸਤੋਂ ਪਹਿਲਾਂ ਉਹਨਾਂ ਦਾ ਮ੍ਰਿਤਕ ਸਰੀਰ ਕਾਂਗਰਸ ਭਵਨ ਵਿਚ ਵੀ ਲਿਜਾਏ ਜਾਣ ਬਾਰੇ ਦਸਿਆ ਜਾ ਰਿਹਾ। ਇਸ ਦੌਰਾਨ ਸ਼ੁੱਕਰਵਾਰ ਸਵੇਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੀ ਕੌਮੀ ਆਗੂ ਸ਼੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਵੱਖ ਵੱਖ ਪਾਰਟੀਆਂ ਦੇ ਕੌਮੀ ਆਗੂਆਂ ਦਾ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜਣਾ ਜਾਰੀ ਹੈ।

ਇਹ ਵੀ ਪੜ੍ਹੋ ਦੁਖ਼ਦ ਖ਼ਬਰ:Ex PM ਡਾ ਮਨਮੋਹਨ ਸਿੰਘ ਨਹੀਂ ਰਹੇ, ਕੇਂਦਰ ਵਲੋਂ ਦੇਸ਼ ਚ ਸੱਤ ਦਿਨਾਂ ਦੇ ਸੋਗ ਦਾ ਐਲਾਨ

ਹਾਲਾਂਕਿ ਇਸ ਮੌਕੇ ਦਿੱਲੀ ਵਿਚ ਲਗਾਤਾਰ ਮੀਂਹ ਪੈ ਰਿਹਾ ਪ੍ਰੰਤੂ ਇਸਦੇ ਬਾਵਜੂਦ ਮਨਮੋਹਨ ਸਿੰਘ ਨੂੰ ਪਿਆਰ ਕਰਨ ਵਾਲੇ ਲਗਾਤਾਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਪ੍ਰਧਾਨ ਮੋਦੀ ਨੇ ਡਾ ਮਨਮੋਹਨ ਸਿੰਘ ਦੇ ਮ੍ਰਿਤਕ ਸਰੀਰ ਉਪਰ ਰੀਥ ਭੇਂਟ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਪ੍ਰਵਾਰ ਨਾਲ ਦੁੱਖ ਪ੍ਰਗਟਾਇਆ। ਉਨ੍ਹਾਂ ਇਸਤੋਂ ਪਹਿਲਾਂ ਕੀਤੇ ਇੱਕ ਟਵੀਟ ਵਿਚ ਲਿਖਿਆ ਹੈ ਕਿ ‘‘ ਭਾਰਤ ਆਪਣੇ ਸਭ ਤੋਂ ਉੱਘੇ ਨੇਤਾਵਾਂ ਵਿੱਚੋਂ ਇੱਕ ਡਾ: ਮਨਮੋਹਨ ਸਿੰਘ ਜੀ ਦੀ ਮੌਤ ’ਤੇ ਸੋਗ ਪ੍ਰਗਟ ਕਰਦਾ ਹੈ। ਨਿਮਰ ਮੂਲ ਤੋਂ ਉੱਠ ਕੇ, ਉਹ ਇੱਕ ਸਤਿਕਾਰਤ ਅਰਥਸ਼ਾਸਤਰੀ ਬਣ ਗਿਆ। ਉਸਨੇ ਕਈ ਸਰਕਾਰੀ ਅਹੁਦਿਆਂ ’ਤੇ ਵੀ ਕੰਮ ਕੀਤਾ, ਜਿਸ ਵਿੱਚ ਵਿੱਤ ਮੰਤਰੀ ਵੀ ਸ਼ਾਮਲ ਹੈ, ਸਾਲਾਂ ਦੌਰਾਨ ਸਾਡੀ ਆਰਥਿਕ ਨੀਤੀ ’ਤੇ ਇੱਕ ਮਜ਼ਬੂਤ ਛਾਪ ਛੱਡਦਾ ਹੈ। ਸੰਸਦ ਵਿਚ ਉਸ ਦੇ ਦਖਲ ਵੀ ਸਮਝਦਾਰ ਸਨ। ਸਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।’’

ਇਹ ਵੀ ਪੜ੍ਹੋ ਕਾਂਗਰਸੀ ਕੌਂਸਲਰਾਂ ਨੂੰ ਇੱਕਜੁੱਟ ਰੱਖਣ ਦੀ ਕਵਾਇਦ ’ਚ ਜੁਟੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ

ਉਧਰ ਰਾਹੁਲ ਗਾਂਧੀ ਨੇ ਵੀ ਇੱਕ ਟਵੀਟ ਵਿਚ ਲਿਖਿਆ ਹੈ ਕਿ ‘‘ ਮਨਮੋਹਨ ਸਿੰਘ ਜੀ ਨੇ ਅਥਾਹ ਬੁੱਧੀ ਅਤੇ ਇਮਾਨਦਾਰੀ ਨਾਲ ਭਾਰਤ ਦੀ ਅਗਵਾਈ ਕੀਤੀ। ਉਸਦੀ ਨਿਮਰਤਾ ਅਤੇ ਅਰਥ ਸ਼ਾਸਤਰ ਦੀ ਡੂੰਘੀ ਸਮਝ ਨੇ ਰਾਸ਼ਟਰ ਨੂੰ ਪ੍ਰੇਰਿਤ ਕੀਤਾ। ਸ੍ਰੀਮਤੀ ਕੌਰ ਅਤੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਮੈਂ ਇੱਕ ਸਲਾਹਕਾਰ ਅਤੇ ਗਾਈਡ ਗੁਆ ਦਿੱਤਾ ਹੈ। ਸਾਡੇ ਵਿੱਚੋਂ ਲੱਖਾਂ ਲੋਕ ਜਿਨ੍ਹਾਂ ਨੇ ਉਸ ਦੀ ਪ੍ਰਸ਼ੰਸਾ ਕੀਤੀ ਸੀ ਉਹ ਉਸ ਨੂੰ ਬਹੁਤ ਮਾਣ ਨਾਲ ਯਾਦ ਕਰਨਗੇ।’’

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here