ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੀਤਾ ਸੰਗਰੂਰ ਸਿਵਲ ਹਸਪਤਾਲ ਦਾ ਦੌਰਾ

Date:

spot_img

👉ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ

👉ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ‘ਤੇ ਲਗਾਈ ਰੋਕ

👉ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਅਯੋਗ ਪਾਏ ਜਾਣ ਉਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਹੋਵੇਗੀ ਬਣਦੀ ਕਾਰਵਾਈ

Sangrur News: ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK


🛑https://t.me/punjabikhabarsaarwebsite


☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...