ਪ੍ਰਮੁੱਖ ਸਕੱਤਰ ਵੱਲੋਂ ਦਾਣਾ ਮੰਡੀ ਬਠਿੰਡਾ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ

Date:

spot_img

👉ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, ਅਧਿਕਾਰੀਆਂ ਵੱਲੋਂ ਮੰਡੀ ਪ੍ਰਬੰਧਾਂ ਦੀ ਸਮੀਖਿਆ
Bathinda News: ਪ੍ਰਭਾਰੀ ਸਕੱਤਰ ਬਠਿੰਡਾ ਸ਼੍ਰੀ ਅਰਸ਼ਦੀਪ ਸਿੰਘ ਥਿੰਦ ਆਈ.ਏ.ਐੱਸ ਨੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਜਿਸ ਦੌਰਾਨ ਉਨ੍ਹਾਂ ਬਠਿੰਡਾ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਆਮਦ, ਖਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾਲ ਸਬੰਧਤ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਡੀ ਵਿੱਚ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਖਰੀਦ ਕਾਰਜਾਂ ਦੌਰਾਨ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦੀ ਸੁਚਾਰੂ ਖਰੀਦ, ਮੰਡੀ ਵਿੱਚ ਸੁਚੱਜੇ ਪ੍ਰਬੰਧ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵੀ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ 👉Amritsar ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਬਠਿੰਡਾ ਵਿਖੇ ਖ਼ਰੀਦ ਪ੍ਰਬੰਧਾਂ ਸਬੰਧੀ ਤਸੱਲੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਦੀ ਕਟਾਈ ਅਤੇ ਮੰਡੀ ਵਿੱਚ ਲਿਆਉਣ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।ਉਨ੍ਹਾਂ ਨਾਲ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਵੀ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਚ ਜ਼ਿਲ੍ਹੇ ਵਿੱਚ ਅੱਜ 21,535 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਨਾਲ ਹੁਣ ਤੱਕ ਕੁੱਲ ਆਮਦ 91,208 ਮੀਟ੍ਰਿਕ ਟਨ ਹੈ। ਅੱਜ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 20,555 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ, ਜਦਕਿ ਹੁਣ ਤੱਕ ਕੁੱਲ ਖਰੀਦ 72,757 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ।ਰਿਪੋਰਟ ਅਨੁਸਾਰ ਪਨਗ੍ਰੇਨ ਵੱਲੋਂ 34,213 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 11,335 ਮੀਟ੍ਰਿਕ ਟਨ, ਪਨਸਪ ਵੱਲੋਂ 17,723 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 9,486 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Parvinder Singh Jhota Murder Case; Punjab Govt ਦਾ ਵੱਡਾ Action, DSP ਤੇ Drug Insp ਮੁਅੱਤਲ

Mansa News: Parvinder Singh Jhota Murder Case; Punjab Govt...