DSP ਦੇ ਨਾਂ ’ਤੇ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

Date:

spot_img

ਪਟਿਆਲਾ,9 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ

ਇਹ ਵੀ ਪੜੋ: ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...