WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਵਪਾਰ

ਭਾਰਤ ਬੰਦ ਦੇ ਸਮਰਥਨ ਚ ਉਤਰੇ ਪ੍ਰਾਈਵੇਟ ਟਰਾਂਸਪੋਰਟਰ

ਸਰਕਾਰੀ ਦੇ ਨਾਲ ਨਾਲ ਨਹੀਂ ਚੱਲ ਰਹੀਆਂ ਪ੍ਰਾਈਵੇਟ ਬੱਸਾਂ
ਬਠਿੰਡਾ, 16 ਫਰਵਰੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਹੇਠ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸੂਬੇ ਦੇ ਪ੍ਰਾਈਵੇਟ ਟਰਾਂਸਪੋਰਟਰ ਵੀ ਉਤਰ ਆਏ ਹਨ। ਇਸ ਬੰਦ ਨੂੰ ਸਮਰਥਨ ਦਿੰਦੇ ਹੋਏ ਜਿੱਥੇ ਪਹਿਲਾਂ ਹੀ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਕੱਲ ਹੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਸੀ, ਉੱਥੇ ਹੁਣ ਮਾਲਵਾ ਪ੍ਰਾਈਵੇਟ ਬੱਸ ਆਪਰੇਟਰ ਐਸੋਸੀਏਸ਼ਨ ਦੇ ਆਗੂਆਂ ਨੇ ਵੀ ਭਾਰਤ ਬੰਦ ਦੇ ਹੱਕ ਵਿੱਚ ਪ੍ਰਾਈਵੇਟ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ।
ਇਸ ਸਬੰਧ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਅਤੇ ਦਾ ਪ੍ਰਾਈਵੇਟ ਬੱਸ ਆਪਰੇਟਰ ਯੂਨੀਅਨ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਹੋਈਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਦੇ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ। ਪ੍ਰੰਤੂ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਉਹਨਾਂ ਨੂੰ ਤਾਕਤ ਦੀ ਵਰਤੋਂ ਕਰਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।
ਪ੍ਰਧਾਨ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਪਹਿਲਾਂ ਵੀ ਪ੍ਰਾਈਵੇਟ ਬੱਸ ਆਪਰੇਟਰ ਕਿਸਾਨ ਸੰਘਰਸ਼ ਦੀ ਹਿਮਾਇਤ ਵਿੱਚ ਕਰਦੇ ਰਹੇ ਹਨ ਅਤੇ ਹੁਣ ਵੀ ਅੱਜ ਭਾਰਤ ਬੰਦ ਦੇ ਸੱਦੇ ਤਹਿਤ ਆਪਣੀਆਂ ਬੱਸਾਂ ਨੂੰ ਪੂਰਾ ਦਿਨ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਮਾਲਵਾ ਬੱਸ ਤੋਂ ਅਵਤਾਰ ਸਿੰਘ ਖ਼ਾਲਸਾ, ਗੁਰੂ ਕਾਸ਼ੀ ਬੱਸ ਦੇ ਬਿੰਦਰ ਅਤੇ ਖੁਸਕਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ  ਟ੍ਰਾਂਸਪੋਰਟ ਵੀ ਮੌਜੂਦ ਸਨ।

Related posts

ਜੀਐਸਟੀ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਧਾਰਾ 10 ਵਿੱਚ ਸੋਧ ਲਈ ਕੀਤੀ ਜ਼ੋਰਦਾਰ ਬਹਿਸ : ਚੀਮਾ

punjabusernewssite

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ:ਡਿਪਟੀ ਕਮਿਸ਼ਨਰ

punjabusernewssite

ਰੇਨੋ ਇੰਡੀਆ ਨੇ ਬਠਿੰਡਾ ਵਿੱਚ ਸ਼ੁਰੂ ਕੀਤੀ ਨਵੀਂ ਡੀਲਰਸ਼ਿਪ

punjabusernewssite