WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਅਪਰਾਧ ਜਗਤ

ਬਠਿੰਡਾ ਕਚਿਹਰੀਆਂ ਦਾ ਪ੍ਰਾਈਵੇਟ ਟਾਈਪਿਸਟ 10,000 ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਕਾਬੂ

444 Views

ਬਠਿੰਡਾ, 11 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋਮੰਦਭਾਗੀ ਖ਼ਬਰ:ਵਿਦਾਈ ਵੇਲੇ ਕੱਢੇ ਹਵਾਈ ਫ਼ਾਈਰ ਕਾਰਨ ‘ਲਾੜੀ’ ਸਹੁਰੇ ਘਰ ਤੋਂ ਪਹਿਲਾਂ ‘ਹਸਪਤਾਲ’ ਪੁੱਜੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ।

ਇਹ ਵੀ ਪੜ੍ਹੋਗੈਂਗਸਟਰ ਅਰਸ਼ ਡਾਲਾ ਕੈਨੇਡਾ ਪੁਲਿਸ ਨੇ ਲਿਆ ਹਿਰਾਸਤ ’ਚ!,ਚਰਚਾਵਾਂ ਦਾ ਬਜ਼ਾਰ ਗਰਮ

ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

 

Related posts

ਬਠਿੰਡਾ ਪੁਲਿਸ ਵਲੋਂ ਗੈਗਸਟਰਾਂ ਦੇ ਨਜਦੀਕੀਆਂ ਦੇ ਘਰਾਂ ’ਚ ਛਾਪੇਮਾਰੀ, ਇੱਕ ਦਰਜ਼ਨ ਸ਼ੱਕੀ ਹਿਰਾਸਤ ’ਚ ਲਏ

punjabusernewssite

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਾ ਵੀਜ਼ਾ ਪੈਲੇਸ ਇਮੀਗਰੇਸ਼ਨ ਦਾ ਮਾਲਕ ਸਾਥੀ ਗ੍ਰਿਫਤਾਰ

punjabusernewssite

ਨਸ਼ਾ ਤਸਕਰਾਂ ਨੂੰ ਛੱਡਣ ਦੇ ਮਾਮਲੇ ’ਚ ਫ਼ਸੇ ਸਾਬਕਾ ਪੁਲਿਸ ਇੰਸਪੈਕਟਰ ਨੇ ਕੀਤਾ ਆਤਮ-ਸਮੱਰਪਣ

punjabusernewssite