Bathinda News: Silver Oaks School Dabwali Road Bathinda ਵਿਖੇ ਨਰਸਰੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਸ਼ਾਨ ਨਾਲ ਅਯੋਜਿਤ ਕੀਤਾ ਗਿਆ। ਇਹ ਸਮਾਰੋਹ ਸਕੂਲ ਕੈਂਪਸ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਉਤਸ਼ਾਹਪੂਰਵਕ ਹਾਜ਼ਰੀ ਰਹੀ। ਸਮਾਰੋਹ ਦੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਮਿਸ ਰਵਿੰਦਰ ਸਰਾਂ ਅਤੇ ਡਾਇਰੈਕਟਰ ਮਿਸ ਬਰਨਿੰਦਰ ਪਾਲ ਕੌਰ ਸੇਖੋਂ ਨੇ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ, ਅਨੁਸ਼ਾਸਨ ਵਿੱਚ ਰਹਿਣ ਅਤੇ ਜੀਵਨ ਵਿੱਚ ਉੱਚੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਜਿੰਨ੍ਹਾਂ ਦੇ ਸਹਿਯੋਗ ਨਾਲ ਵਿਦਿਆਰਥੀ ਇਸ ਮੁਕਾਮ ਤੱਕ ਪਹੁੰਚਦੇ ਹਨ। ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਨਾਮ ਵੰਡੇ ਗਏ।
ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਇਸ ਵਿੱਚ ਕਵਿਤਾ ਗਾਇਨ ਮੁਕਾਬਲਾ (ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ), ਐਕਸਟੈਂਪੋਰ ਮੁਕਾਬਲਾ, ਫੂਡ ਵਿਦਾਉਟ ਫਾਇਰ ਮੁਕਾਬਲਾ, ਦੀਵਾ – ਥਾਲੀ ਤਿਆਰ ਕਰਨ ਦਾ ਮੁਕਾਬਲਾ ਅਤੇ ਭਾਸ਼ਾ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਵਿੱਚ ਭਾਗ ਲੈਣ ਅਤੇ ਸ਼੍ਰੇਸ਼ਠ ਪ੍ਰਦਰਸ਼ਨ ਕਰਨ ਲਈ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਹਰ ਗਤੀਵਿਧੀ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ, ਆਤਮਵਿਸ਼ਵਾਸ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਕੁਝ ਰੰਗਾਰੰਗ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਾਰੇ ਹਾਜ਼ਰ ਵਿਦਿਆਰਥੀਆਂ ਦਾ ਮਨ ਮੋਹ ਲਿਆ। ਇਨਾਮ ਪ੍ਰਾਪਤ ਕਰਦੇ ਸਮੇਂ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਉਤਸ਼ਾਹ ਸਪਸ਼ਟ ਦਿਖਾਈ ਦੇ ਰਿਹਾ ਸੀ, ਜਿਸ ਨਾਲ ਸਮਾਗਮ ਦਾ ਮਾਹੌਲ ਹੋਰ ਵੀ ਰੌਣਕਮਈ ਬਣ ਗਿਆ। ਅੰਤ ਵਿੱਚ ਡਾਇਰੈਕਟਰ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





