spot_img
spot_img

Bhagwant Singh Mann Govt ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ

Date:

spot_img

👉ਵਿਧਾਇਕ ਚਾਓ ਮਾਜਰਾ, ਮਨੌਲੀ ਅਤੇ ਸੈਣੀ ਮਾਜਰਾ ਵਿਖੇ ਲੋਕਾਂ ਨਾਲ ਰੂਬਰੂ ਹੋਏ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀ ਰਾਏ ਜਾਣਨ ਲਈ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਦੌਰ ਤੇਜ਼ੀ ਨਾਲ ਜਾਰੀ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਚਾਓ ਮਾਜਰਾ, ਮਨੌਲੀ ਅਤੇ ਸੈਣੀ ਮਾਜਰਾ ਵਿਖੇ ਲੋਕਾਂ ਨਾਲ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਲੋਕਾਂ ਵੱਲੋਂ ਪੂਰੇ ਉਤਸ਼ਾਹ ਅਤੇ ਭਰੋਸੇ ਨਾਲ ਬਣਾਈ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੀਆਂ ਗਈਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ।

ਇਹ ਵੀ ਪੜ੍ਹੋ  Bhagwant Mann govt ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ, ਕੀਤੇ ਗਏ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਦੀ ਰਾਏ ਜਾਣਨਾ ਅਤੇ ਰਹਿੰਦੇ ਕੰਮਾਂ ਸਬੰਧੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਹੋਰ ਬਿਹਤਰ ਅਤੇ ਵਿਕਸਤ ਬਣਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਇਲਾਜ ਅਤੇ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ।ਵਿਧਾਇਕ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਪਿੰਡ ਮਨੌਲੀ ਵਿੱਚ ਸਟਰੀਟ ਲਾਈਟਾਂ ਲਈ 4 ਲੱਖ ਰੁਪਏ ਅਤੇ ਗਲੀਆਂ-ਨਾਲੀਆਂ ਦੀ ਉਸਾਰੀ ਲਈ 9 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਇਸ ਤੋਂ ਇਲਾਵਾ 4 ਲੋੜਵੰਦ ਪਰਿਵਾਰਾਂ ਲਈ 8 ਲੱਖ ਰੁਪਏ ਦੀ ਸਹਾਇਤਾ ਵੀ ਜਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪਿੰਡ ਚਾਓ ਮਾਜਰਾ ਵਿਖੇ ਗਲੀਆਂ-ਨਾਲੀਆਂ ਦੀ ਉਸਾਰੀ ਲਈ 4 ਲੱਖ ਰੁਪਏ, ਖੇਡ ਮੈਦਾਨ ਲਈ 7 ਲੱਖ ਰੁਪਏ ਅਤੇ 2 ਲੋੜਵੰਦ ਪਰਿਵਾਰਾਂ ਲਈ 3 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।ਇਸ ਮੌਕੇ ਪਿੰਡ ਚਾਓ ਮਾਜਰਾ ਦੇ ਸਰਪੰਚ ਰਣਧੀਰ ਸਿੰਘ, ਬਲਵਿੰਦਰ ਸਿੰਘ, ਸਰਪੰਚ ਕੁਲਵੀਰ ਸਿੰਘ, ਮੈਂਬਰ ਪੰਚਾਇਤ ਹਰਜੀਤ ਸਿੰਘ, ਅਮਿਤ ਮੋਦਗਿਲ, ਨੰਬਰਦਾਰ ਅਵਤਾਰ ਖਾਨ, ਦੀਦਾਰ ਸਿੰਘ, ਮੈਂਬਰ ਪੰਚਾਇਤ ਸਿਮਰਨ ਸਿੰਘ, ਸੈਣੀ ਮਾਜਰਾ ਦੇ ਸਰਪੰਚ ਬਲਜਿੰਦਰ ਸਿੰਘ, ਸਮੀਰ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਾ. ਕੁਲਦੀਪ ਸਿੰਘ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਹਰਬੰਸ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਨਰਿੰਦਰਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋ-ਸੌਕਤ ਮਨਾਇਆ ਜਾਵੇਗਾ, ਡਿਪਟੀ ਕਮਿਸ਼ਨਰ

👉ਆਜ਼ਾਦੀ ਦਿਹਾੜੇ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਬੈਠਕ Bathinda News:ਆਜ਼ਾਦੀ...

SIR-2026 : ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

Chandigarh News:ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ...

Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

👉ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਮੁੱਖ ਸੜਕਾਂ ਦੀ ਸਫ਼ਾਈ, ਬਠਿੰਡਾ...