ਬਠਿੰਡਾ, 4 ਜਨਵਰੀ : ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ’ਚ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਅਤੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਦੇ ਯਤਨਾ ਸਦਕਾ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ। ਉਦਯੋਗ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਉਸ ਵਿੱਚ ਉਨਤ ਕ੍ਰਾਂਤੀ ਲਿਆਉਣ ਦੇ ਮੱਦੇਨਜ਼ਰ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਉਦਯੋਗ ਸਬੰਧੀ ਦਰਪੇਸ਼ ਸਮੱਸਿਆਵਾ ਦੇ ਨਿਪਟਾਰੇ ਬਾਰੇ ਮਹੀਨੇ ਦੇ ਪਹਿਲੇ ਸ਼ੁਕਰਵਾਰ ਨੂੰ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਦੋ ਨੌਜਵਾਨਾਂ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ, ਮੁਲਜਮ ਸੀ ਮ੍ਰਿ.ਤਕਾਂ ਦਾ ਹੀ ਦੋਸਤ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਉਚਿਤ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਦਯੋਗਿਕ ਇਕਾਈਆਂ ਜ਼ਿਲ੍ਹੇ ਦੀ ਆਰਥਿਕਤਾ ’ਚ ਵੱਡਾ ਹਿੱਸਾ ਪਾਉਂਦੀਆਂ ਹਨ। ਇਸ ਲਈ ਉਦਯੋਗਿਕ ਇਕਾਈਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਦਯੋਗ ਵਪਾਰੀਆਂ ਨੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੀਵਰੇਜ ਦੀ ਸਮੱਸਿਆ, ਸਟਰੀਟ ਲਾਈਟਾਂ, ਸੜਕਾਂ ਦੀ ਰਿਪੇਅਰ ਅਤੇ ਬਿਜਲੀ ਬੋਰਡ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ।
ਇਹ ਵੀ ਪੜ੍ਹੋ ਕੁਦਰਤ ਦੀ ਖੇਡ; ‘ਮਾਂ’ ਦੀ ਚਿਤਾ ਨੂੰ ਅਗਨੀ ਦਿੰਦੇ ‘ਪੁੱਤਰ’ ਦੀ ਵੀ ਨਿਕਲੀ ‘ਜਾ+ਨ’
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਨਾਲ ਤਾਲਮੇਲ ਕਰਕੇ ਢੁਕਵਾਂ ਹੱਲ ਕੀਤਾ ਜਾਵੇਗਾ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਜੀਐਮ ਇੰਡਸਟਰੀ ਸ਼੍ਰੀ ਨੀਰਜ ਸੇਤੀਆ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ੍ਰੀ ਸੰਦੀਪ ਗੁਪਤਾ, ਵਪਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਰਾਮ ਪ੍ਰਕਾਸ਼ ਜਿੰਦਲ ਤੋਂ ਇਲਾਵਾ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ ਨਿਪਟਾਰਾ:ਡਿਪਟੀ ਕਮਿਸ਼ਨਰ"