25 ਜੁਲਾਈ ਤੋਂ ਵਾਰਡ ਨੰਬਰ 46 ਵਿਖੇ ਸਥਿਤ ਮੇਅਰ ਦਫ਼ਤਰ ਅਤੇ ਨਗਰ ਨਿਗਮ ਵਿੱਚ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ, ਸ਼ਹਿਰ ਦੇ 50 ਵਾਰਡਾਂ ਵਿੱਚ ਕਲੱਸਟਰ ਬਣਾ ਕੇ ਰਾਸ਼ਨ ਕਾਰਡਾਂ ਨਾਲ ਸਬੰਧਤ ਹਰ ਸਮੱਸਿਆ ਦਾ ਹੋਵੇਗਾ ਨਿਪਟਾਰਾ
Bathinda News: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋੜਵੰਦ ਅਤੇ ਯੋਗ ਪਰਿਵਾਰਾਂ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਯੋਗ ਪਰਿਵਾਰਾਂ ਦੇ ਰਾਸ਼ਨ ਕਾਰਡ ਪੂਰੀ ਤਰ੍ਹਾਂ ਮੁਫ਼ਤ ਬਣਾਏ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦਿੱਤੀ।ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਇਹ ਵਿਸ਼ੇਸ਼ ਅਭਿਆਨ 11 ਅਗਸਤ ਤੱਕ ਚੱਲੇਗਾ। ਇਸ ਦੌਰਾਨ ਕੋਈ ਵੀ ਯੋਗ ਪਰਿਵਾਰ ਆਪਣੇ ਲੋੜੀਂਦੇ ਪਛਾਣ ਪੱਤਰ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਰਾਸ਼ਨ ਕਾਰਡ ਬਣਵਾ ਸਕਦਾ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਦੇ ਨਾਮ ਵੀ ਰਾਸ਼ਨ ਕਾਰਡ ਵਿੱਚ ਸ਼ਾਮਲ ਕਰਵਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ 25 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਨ੍ਹਾਂ ਦੇ ਵਾਰਡ ਨੰਬਰ 46 ਵਿੱਚ ਸਥਿਤ ਦਫ਼ਤਰ, ਰਾਜੀਵ ਗਾਂਧੀ ਮਾਰਕੀਟ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਨਗਰ ਨਿਗਮ ਦਫ਼ਤਰ ਵਿੱਚ ਵੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿੱਥੇ ਲੋਕਾਂ ਦੇ ਰਾਸ਼ਨ ਕਾਰਡ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨਾਲ ਸਬੰਧਤ ਸਮੱਸਿਆਵਾਂ ਦਾ ਵੀ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ।ਮੇਅਰ ਨੇ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਬਠਿੰਡਾ ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਕਲੱਸਟਰ ਬਣਾ ਕੇ ਪੜਾਅਵਾਰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਰਾਹੀਂ ਨਵੇਂ ਰਾਸ਼ਨ ਕਾਰਡ ਬਣਾਉਣ, ਪਰਿਵਾਰਕ ਮੈਂਬਰਾਂ ਦੇ ਨਾਮ ਸ਼ਾਮਲ ਕਰਨ, ਨਾਮਾਂ ਵਿੱਚ ਸੋਧ ਕਰਨ ਅਤੇ ਰਾਸ਼ਨ ਕਾਰਡ ਨਾਲ ਸਬੰਧਤ ਹੋਰ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਸ੍ਰੀ ਮਹਿਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਹੈ। ਇਹ ਸੇਵਾ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ Bathinda ਦੇ Mansa Road ‘ਤੇ ਸਥਿਤ Under Bridge ‘ਚ ਟਰਾਲਾ ਪਲਟਿਆ
ਜੇਕਰ ਕੋਈ ਵਿਅਕਤੀ ਰਾਸ਼ਨ ਕਾਰਡ ਬਣਾਉਣ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਹ ਗਲਤ ਹੈ ਅਤੇ ਅਜਿਹੇ ਵਿਅਕਤੀਆਂ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਅਨੁਸਾਰ ਰਾਸ਼ਨ ਕਾਰਡ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨੇੜਲੇ ਕੈਂਪ ਵਿੱਚ ਪਹੁੰਚ ਕੇ ਇਸ ਲੋਕ ਭਲਾਈ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।ਅੰਤ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿੱਤ ਦੇ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਹੋਣ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੋਰ ਸੁਚੱਜੇ ਢੰਗ ਨਾਲ ਲੈ ਸਕਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






