Chandigarh News:ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ।
ਇਹ ਵੀ ਪੜ੍ਹੋ 👉Bhagwant Mann Govt ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ UPSC ਅਤੇ PCS ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ
ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ 25,332 ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ 39 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ।ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




