ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਸਿਆਸੀ ਫ਼ੈਸਲਾ, ਪੁਨਰ ਸੁਰਜੀਤ ਅਕਾਲੀ ਦਲ ਤੋਂ ਹੋਏ ਵੱਖ

Date:

spot_img

ਚੰਡੀਗੜ੍ਹ: ਪੰਜਾਬ ਦੀ ਪੰਥਕ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਫ਼ੈਸਲੇ ਪਿੱਛੇ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਸਹਿਮਤੀ ਨਾ ਬਣਨ ਨੂੰ ਮੁੱਖ ਕਾਰਨ ਦੱਸਿਆ ਹੈ। ਆਪਣੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ।

ਇਹ ਵੀ ਪੜ੍ਹੋ 👉ਪੰਜਾਬ ਦੀ ਸਿਆਸਤ ‘ਚ ਅੱਜ ਸੰਗਰੂਰ ਤੋਂ ਵੱਡਾ ਸਿਆਸੀ ਸੁਨੇਹਾ! ‘ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਵਾਂਗੇ’ – ਰਾਜਾ ਵੜਿੰਗ

ਪੰਜਾਬ ਦੇ ਹਿੱਤਾਂ ਲਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦਾ ਦੁੱਖ

ਪ੍ਰੋ. ਚੰਦੂਮਾਜਰਾ ਨੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਸਾਰਥਕ ਭੂਮਿਕਾ ਨਾ ਨਿਭਾ ਸਕਣਾ ਉਨ੍ਹਾਂ ਲਈ ਵੱਡੀ ਪੀੜ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਈ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਉਨ੍ਹਾਂ ਦੀ ਭੂਮਿਕਾ ਸਿਰਫ਼ ਅਖ਼ਬਾਰਾਂ ਵਿੱਚ ਬਿਆਨ ਦੇਣ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਅਕਾਲੀ ਧੜਿਆਂ ਦੀ ਏਕਤਾ ‘ਤੇ ਦਿੱਤਾ ਜ਼ੋਰ

ਆਪਣੇ ਬਿਆਨ ਵਿੱਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਉਨ੍ਹਾਂ ਮੁਤਾਬਕ ਮੌਜੂਦਾ ਸਮੇਂ ਵਿੱਚ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਪੰਥਕ ਏਕਤਾ ਲਈ ਅਪੀਲ ਕੀਤੀ ਸੀ, ਪਰ ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਜਨਤਕ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ ਅਤੇ ਕੰਮ ਕਰਨ ਦੇ ਢੰਗ ਵਿੱਚ ਮੇਲ ਨਹੀਂ ਹੈ। ਇਸੇ ਕਾਰਨ ਉਨ੍ਹਾਂ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ 👉ਮਾਨਸਾ ‘ਚ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਵੱਡੀ ਅਪਡੇਟ! ਪੁਲਸ ਦੇ ਸਖ਼ਤ ਪਹਿਰੇ ਹੇਠ PGI ਚੰਡੀਗੜ੍ਹ ‘ਚ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ!

ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਥੇਬੰਦੀ ਤੋਂ ਵੱਖ ਹੋਣ ਦੇ ਬਾਵਜੂਦ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ। ਹੁਣ ਪ੍ਰੋ. ਚੰਦੂਮਾਜਰਾ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਪੰਥਕ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਤੇਜ਼ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਅਗਲੀ ਸਿਆਸੀ ਰਣਨੀਤੀ ਕੀ ਹੋਵੇਗੀ, ਇਸ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

👉ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ...