Patiala News: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਤੇ ਸਾਬਕਾ ਐਮਪੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਪੂਰੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸ ਸਬੰਧ ਵਿਚ ਪਟਿਆਲਾ ਰਿਹਾਇਸ਼ ਵਿਖੇ ਹੋਏ ਇੱਕ ਭਰਵੇਂ ਸਵਾਗਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੋ ਚੰਦੂਮਾਜ਼ਰਾ ਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਸਦੇ ਨਾਲ ਹੀ ਸ: ਬਾਦਲ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਹੈ। ਇਸ ਮੌਕੇ ਸ: ਬਾਦਲ ਨੇ ਕਿਹਾ ਕਿ ਪੁਰਾਣੀ ਟੀਮ ਦੀ ਘਰ-ਵਾਪਸੀ ਦੇ ਨਾਲ ਹੁਣ ਉਹ ਇਹ ਵਿਸ਼ਵਾਸ ਨਾਲ ਕਹਿ ਸਕਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਜਿੱਤੇਗਾ ਅਤੇ ਪੰਜਾਬ ਵਿੱਚ ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ। ਜਿਕਰਯੋਗ ਹੈ ਕਿ ਪ੍ਰੋ ਚੰਦੂਮਾਜ਼ਰਾ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤੀ) ਨੂੰ ਵੱਡੀ ਸਿਆਸੀ ਢਾਹ ਲੱਗੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




