Mohali News: Progressive Punjab Investors Summit 2026; ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ।ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਹ ਲੋਕਾਂ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਵੀ ਮਜ਼ਬੂਤੀ ਦੇਵੇਗਾ।ਜ਼ਿੰਮੇਵਾਰ ਵਰਤੋਂ ਉੱਤੇ ਜ਼ੋਰ ਦਿੰਦਿਆਂ ਮੰਤਰੀ ਨੇ ਉਦਯੋਗਾਂ ਅਤੇ ਖੋਜ ਮਾਹਿਰਾਂ ਨੂੰ ਅਪੀਲ ਕੀਤੀ ਕਿ ਉਹ ਟਿਕਾਊ ਉਤਪਾਦਨ ਪ੍ਰਣਾਲੀਆਂ, ਅਧੁਨਿਕ ਰੀਸਾਈਕਲਿੰਗ ਤਕਨਾਲੋਜੀਆਂ ਅਤੇ ਪਰਿਆਵਰਣ-ਮਿਤਰ ਵਿਕਲਪਾਂ ‘ਤੇ ਧਿਆਨ ਕੇਂਦਰਿਤ ਕਰਨ, ਤਾਂ ਜੋ ਉਦਯੋਗਿਕ ਤਰੱਕੀ ਦੇ ਨਾਲ-ਨਾਲ ਭਵਿੱਖੀ ਪੀੜ੍ਹੀਆਂ ਲਈ ਵਾਤਾਵਰਣ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।ਰਾਜ ਦੀ ਉਦਯੋਗਿਕ ਸਮਰੱਥਾ ਉੱਤੇ ਰੋਸ਼ਨੀ ਪਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਕੈਮੀਕਲ, ਪਲਾਸਟਿਕ ਰੀਸਾਈਕਲਿੰਗ ਅਤੇ ਪਲਾਸਟਿਕ ਕਚਰੇ ਨੂੰ ਉੱਚ ਮੁੱਲ ਵਾਲੇ ਨਿਰਯਾਤ ਯੋਗ ਉਤਪਾਦਾਂ ਵਿੱਚ ਤਬਦੀਲ ਕਰਨ ਲਈ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ।
ਉਨ੍ਹਾਂ ਉਦਯੋਗਪਤੀਆਂ ਅਤੇ ਨਵੀਨਤਾਕਾਰਾਂ ਨੂੰ ਵਿਗਿਆਨਕ ਖੋਜ ਨੂੰ ਪੰਜਾਬ ਦੀ ਨਵਚੇਤਨਾ ਅਤੇ ਜੁਗਾੜੂ ਸੋਚ ਨਾਲ ਜੋੜ ਕੇ ਪਰਿਆਵਰਣ-ਮਿਤਰ ਹੱਲ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੁਧਿਆਣਾ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਉਦਯੋਗਿਕ ਹੱਬ ਵਿਕਸਿਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਖੋਜ, ਨਵੀਨਤਾ ਅਤੇ ਟਿਕਾਊ ਉਤਪਾਦਨ ਲਈ ਅਨੁਕੂਲ ਮਾਹੌਲ ਤਿਆਰ ਹੋ ਰਿਹਾ ਹੈ।ਪ੍ਰਿਯਾਂਕ ਭਾਰਤੀ, ਆਈ.ਏ.ਐਸ., ਸਕੱਤਰ, ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਪੰਜਾਬ ਨੇ ਕਿਹਾ ਕਿ ਮਜ਼ਬੂਤ ਉਦਯੋਗਿਕ ਕਲੱਸਟਰਾਂ, ਨਿਰਯਾਤ ਕੇਂਦਰਿਤ ਇਕਾਈਆਂ ਅਤੇ ਪ੍ਰਗਤੀਸ਼ੀਲ ਨੀਤੀਆਂ ਦੇ ਕਾਰਨ ਪੰਜਾਬ ਪਲਾਸਟਿਕ ਅਤੇ ਕੈਮੀਕਲ ਨਿਰਮਾਣ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵਿਸ਼ੇਸ਼ ਕੈਮੀਕਲ, ਪਰਿਆਵਰਣ-ਮਿਤਰ ਮਟੀਰੀਅਲ ਅਤੇ ਟਿਕਾਊ ਪਲਾਸਟਿਕ ਹੱਲਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ।ਸਾਗਰ ਕੋਸ਼ਿਕ, ਪ੍ਰੈਜ਼ੀਡੈਂਟ (ਗਲੋਬਲ ਕਾਰਪੋਰੇਟ ਅਤੇ ਇੰਡਸਟਰੀ ਅਫੇਅਰਜ਼), ਯੂਪੀਐਲ ਲਿਮਿਟੇਡ ਨੇ ਕੈਮੀਕਲ ਖੇਤਰ ਦੀ ਵੱਡੀ ਵਿਕਾਸ ਸੰਭਾਵਨਾ ਉੱਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਦਾ ਗਲੋਬਲ ਕੈਮੀਕਲ ਉਤਪਾਦਨ ਵਿੱਚ ਹਿੱਸਾ ਲਗਭਗ 3–3.5 ਫੀਸਦੀ ਹੈ, ਜੋ ਆਉਣ ਵਾਲੇ ਸਾਲਾਂ ਵਿੱਚ 12–13 ਫੀਸਦੀ ਤੱਕ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੂਪੀਐਲ ਦੀ ਕੁੱਲ ਉਤਪਾਦਨ ਵਿੱਚੋਂ 93 ਫੀਸਦੀ ਨਿਰਯਾਤ ਹੁੰਦਾ ਹੈ ਜਦਕਿ 7 ਫੀਸਦੀ ਘਰੇਲੂ ਬਾਜ਼ਾਰ ਲਈ ਹੈ, ਜੋ ਭਾਰਤੀ ਨਿਰਮਾਣ ਲਈ ਵਿਸ਼ਵ ਪੱਧਰੀ ਮੌਕਿਆਂ ਨੂੰ ਦਰਸਾਉਂਦਾ ਹੈ।
ਅਭੀ ਬੰਸਲ, ਮੈਨੇਜਿੰਗ ਡਾਇਰੈਕਟਰ, ਸਰਸਵਤੀ ਐਗਰੋ ਕੈਮੀਕਲਜ਼ ਪ੍ਰਾਈਵੇਟ ਲਿਮਿਟੇਡ ਨੇ ਕਿਹਾ ਕਿ ਪੰਜਾਬ ਵਿੱਚ ਕਮੋਡਿਟੀ ਅਧਾਰਤ ਕੈਮੀਕਲ ਤੋਂ ਉੱਚ ਮੁੱਲ ਵਾਲੇ ਵਿਸ਼ੇਸ਼ ਕੈਮੀਕਲ ਵੱਲ ਬਦਲਾਅ ਲਈ ਵੱਡੀ ਸੰਭਾਵਨਾ ਹੈ। ਉਨ੍ਹਾਂ ਉਦਯੋਗ, ਵਿਦਿਅਕ ਸੰਸਥਾਵਾਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਸਹਿਯੋਗ ਦੀ ਲੋੜ ਉੱਤੇ ਜ਼ੋਰ ਦਿੱਤਾ, ਜਿਸ ਨਾਲ ਉੱਨਤ ਉਤਪਾਦ ਅਤੇ ਤਕਨਾਲੋਜੀਆਂ ਵਿਕਸਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤ ਸਥਾਨ ਮਿਲ ਸਕਦਾ ਹੈ।ਪ੍ਰੋਫੈਸਰ ਅਨੂਪ ਵਰਮਾ, ਮੁਖੀ, ਡਿਪਾਰਟਮੈਂਟ ਆਫ ਐਨਰਜੀ ਐਂਡ ਇਨਵਾਇਰਨਮੈਂਟ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਪੰਜਾਬ ਦੇ ਮਜ਼ਬੂਤ ਵਿਦਿਅਕ ਢਾਂਚੇ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਨਵੀਨਤਾ ਨੂੰ ਸਮਰਥਨ ਦੇਣ ਦੀ ਸਮਰੱਥਾ ਉੱਤੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਖੋਜ ਸੰਸਥਾਵਾਂ ਅਤੇ ਉਦਯੋਗ ਦਰਮਿਆਨ ਨਜ਼ਦੀਕੀ ਸਹਿਯੋਗ ਨਾਲ ਤਕਨਾਲੋਜੀ ਵਿਕਾਸ ਅਤੇ ਵਪਾਰੀਕਰਨ ਦੀ ਪ੍ਰਕਿਰਿਆ ਤੇਜ਼ ਹੋ ਸਕਦੀ ਹੈ, ਜਿਸ ਨਾਲ ਪੰਜਾਬ ਉੱਨਤ ਕੈਮੀਕਲ ਨਿਰਮਾਣ ਅਤੇ ਨਵੀਨਤਾ ਦਾ ਮਹੱਤਵਪੂਰਨ ਕੇਂਦਰ ਬਣ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





