ਬਿਨਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ‘ਤੇ ਰੋਕ : ਜ਼ਿਲ੍ਹਾ ਚੋਣ ਅਫ਼ਸਰ

Date:

spot_img

ਆਦਰਸ਼ ਚੋਣ-ਜ਼ਾਬਤੇ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਹੁਕਮ
ਬਠਿੰਡਾ, 18 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਨੂੰ ਬਿਨਾਂ ਕਿਸੇ ਡਰ ਭੈਅ, ਨਿਰਪੱਖ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਕਰਨ ਲਈ ਨਾ ਵਰਤਿਆ ਜਾਵੇ।ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸਕੂਲੀ ਬੱਚਿਆਂ ਜਾਂ ਆਮ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਜਾਂ ਪ੍ਰਯੋਗ ਨਾ ਲਿਆ ਜਾਵੇ।

ਲੋਕ ਸਭਾ ਚੋਣਾਂ ਲੜ ਰਹੇ ਆਪ ਦੇ ਸਾਰੇ ਪੰਜ ਮੰਤਰੀ ਆਪਣੇ ਅਹੁਦਿਆਂ ਤੋਂ ਤੁਰੰਤ ਅਸਤੀਫੇ ਦੇਣ: ਸੁਖਬੀਰ ਸਿੰਘ ਬਾਦਲ

ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕੀਤਾ ਜਾਵੇ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਰਾਜ ਵਿੱਚ 01 ਜੂਨ 2024 ਨੂੰ 18ਵੀਂ ਲੋਕ ਸਭਾ ਮੈਬਰਾਂ ਦੀ ਚੋਣ ਲਈ ਹੋਣ ਵਾਲੀਆਂ ਵੋਟਾਂ ਚ ਮਤਦਾਨ ਕਰਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਵਿਸ਼ੇਸ ਤੌਰ ’ਤੇ ਨੌਜਵਾਨ ਵੋਟਰਾਂ ਅਤੇ ਪਹਿਲੀ ਵਾਰ ਰਜਿਸਟਰ ਹੋਏ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋ ਕਰਨ।ਇਸ ਤੋਂ ਪਹਿਲਾਂ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਸਹਾਇਕ ਟਰੇਨਿੰਗ ਇੰਚਾਰਜ ਗੁਰਦੀਪ ਸਿੰਘ ਮਾਨ ਨੇ ਵੀ ਆਦਰਸ਼ ਚੋਣ ਜਾਬਤੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ, ਨੋਡਲ ਅਫ਼ਸਰ ਖਰਚਾ ਅਫ਼ਸਰ ਡਾ. ਮਨਦੀਪ ਕੌਰ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...