ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ:ਜ਼ਿਲ੍ਹਾ ਮੈਜਿਸਟ੍ਰੇਟ

Date:

spot_img

👉ਹੁਕਮ 19 ਫ਼ਰਵਰੀ ਤੋਂ 4 ਅਪ੍ਰੈਲ 2025 ਤੱਕ ਰਹਿਣਗੇ ਲਾਗੂ
Bathinda News:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ।ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਹੀਨਾ ਫਰਵਰੀ/ਮਾਰਚ 2025 (ਸਮੇਤ ਓਪਨ ਸਕੂਲ) ਮਿਤੀ 19 ਫ਼ਰਵਰੀ 2025 ਤੋਂ 4 ਅਪ੍ਰੈਲ 2025 ਤੱਕ ਸਵੇਰੇ 11 ਵਜੇ ਤੋਂ ਦੁਪਿਹਰ 2:15 ਵਜੇ ਤੱਕ ਬੋਰਡ ਵਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਬਠਿੰਡਾ ਕਤਲ ਕਾਂਡ:ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜਾਰੀ ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਦੇ ਮੱਦੇਨਜ਼ਰ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ ਲਗਾਈ ਗਈ ਹੈ ਤਾਂ ਜੋ ਕੋਈ “ਅਣ-ਸੁਖਾਵੀਂ ਘਟਨਾ ਨਾ ਵਾਪਰੇ।ਹੁਕਮ 19 ਫ਼ਰਵਰੀ ਤੋਂ 4 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...