Friday, April 17, 2026
spot_img
spot_img

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

Date:

spot_img

ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ
ਚੰਡੀਗੜ੍ਹ, 8 ਫ਼ਰਵਰੀ:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੋਜ਼ਗਾਰ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ ਜੀਵਨ ਨਿਰਬਾਹ ਕਰਨ ਦੇ ਯੋਗ ਬਣ ਸਕਦੇ ਹਨ।ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਕਿੱਤਿਆਂ ਦੇ ਮਾਹਿਰਾਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਕੀਤੀ ਮੀਟਿਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਲੋੜਵੰਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਸਰਕਾਰ ਵਲੋਂ ਖ਼ਰੀਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਭਗਵੰਤ ਮਾਨ ਤੇ ਕੇਜਰੀਵਾਲ 11 ਨੂੰ ਕਰਨਗੇ ਰਾਜ ਦੇ ਲੋਕਾਂ ਨੂੰ ਸਮਰਪਿਤ

ਸ. ਸੰਧਵਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਵੀ ਕਿਹਾ ਤਾਂ ਜੋ ਵਿਭਿੰਨ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਯੋਜਨਾ ਬਣਾਈ ਜਾ ਸਕੇ ਅਤੇ ਇਸ ਸਬੰਧੀ ਲੋੜੀਂਦੇ ਫੰਡਾਂ ਦੇ ਪ੍ਰਬੰਧ ਕੀਤੇ ਜਾ ਸਕਣ। ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਰਾਣਾ ਗੁਰਜੀਤ ਸਿੰਘ ਅਤੇ ਫੌਜਾ ਸਿੰਘ ਸਰਾਰੀ, ਵਿਧਾਇਕ ਅਮਿਤ ਰਤਨ, ਕਸ਼ਮੀਰ ਸਿੰਘ ਸੋਹਲ, ਮਦਨ ਲਾਲ ਬੱਗਾ, ਕੁਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਬੱਸੀ ਗੋਗੀ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਇੰਦਰਜੀਤ ਸਿੰਘ ਅਤੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ, ਡਾਇਰੈਕਟਰ ਪਸ਼ੂ ਪਾਲਣ ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਗੁਰਸ਼ਰਨਜੀਤ ਸਿੰਘ ਬੇਦੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

संत कबीर जी के विचार आज भी मानवता को सही दिशा दिखाने वाले—मुख्यमंत्री नायब सिंह सैनी

👉संत कबीर ने जात-पात, ऊंच-नीच के भेदभाव का दृढ़ता...