👉52203 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ
👉ਉਪ ਜਿਲ੍ਹਾ ਮੈਜਿਸਟ੍ਰੇਟਾਂ ਨੇ ਤਿਉਹਾਰ ਵਾਲੇ ਦਿਨ ਕੀਤਾ ਮੰਡੀਆਂ ਦਾ ਦੌਰਾ
Bathinda News:ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟਾਂ ਨੇ ਅੱਜ ਦੁਸਹਿਰੇ ਵਾਲੇ ਦਿਨ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ।ਉਪ ਜਿਲ੍ਹਾ ਮੈਜਿਸਟ੍ਰੇਟ ਮੌੜ ਸ੍ਰੀ ਗੁਰਜਿੰਦਰ ਸਿੰਘ ਵੱਲੋਂ ਪੀਰਕੋਟ, ਖੋਖਰ ਅਤੇ ਉਪ ਜ਼ਿਲ੍ਹਾ ਮੈਜਿਸਟ੍ਰੇਟ ਰਾਮਪੁਰਾ ਫੂਲ ਸ੍ਰੀ ਬਲਕਰਨ ਸਿੰਘ ਮਾਹਲ ਵੱਲੋਂ ਮਹਿਰਾਜ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ।
ਇਹ ਵੀ ਪੜ੍ਹੋ 👉Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਰਿਪੋਰਟ ਅਨੁਸਾਰ 19 ਅਕਤੂਬਰ ਨੂੰ 15,009 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 69,673 ਮੀਟ੍ਰਿਕ ਟਨ ਹੋ ਗਈ ਹੈ। ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵੱਲੋਂ 25,054 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 6,656 ਮੀਟ੍ਰਿਕ ਟਨ, ਪਨਸਪ ਵੱਲੋਂ 13,584 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 6,909 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ ਅਤੇ ਕੁੱਲ ਖ੍ਰੀਦ 52203 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



