ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Date:

spot_img

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ 5 ਵਿਧਾਨ ਸਭਾ ਹਲਕਿਆਂ ਤਲਵੰਡੀ ਸਾਬੋ, ਰਾਮਪੁਰਾ ਫੂਲ, ਮੌੜ, ਭੁੱਚੋ ਮੰਡੀ ਅਤੇ ਬਠਿੰਡਾ ਦਿਹਾਤੀ ਦੇ ਪੇਂਡੂ ਰਿਹਾਇਸ਼ੀ ਖੇਤਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਲਈ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਪ੍ਰਾਪਰਟੀ ਕਾਰਡ ਵੰਡ ਸਮਾਗਮ ਕਰਵਾਏ ਗਏ। ਜਿਸ ਤਹਿਤ 808 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।ਇਸ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪ੍ਰੋ: ਬਲਜਿੰਦਰ ਕੌਰ ਵੱਲੋਂ ਪਿੰਡ ਸੰਗਤ ਖੁਰਦ ਵਿਖੇ ਕਰਵਾਏ ਗਏ ਸਮਾਗਮ ਦੌਰਾਨ 86 ਲਾਭਪਾਤਰੀਆਂ ਨੂੰ ਲਾਭਪਾਤਰੀਆਂ ਨੂੰ ਕਾਰਡ ਪ੍ਰਦਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਦੇ ਜੀਵਣ ਨੂੰ ਹੋਰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲਾਭਪਾਤਰੀਆਂ ਨੂੰ ਮਿਲੇ ਇਨ੍ਹਾਂ ਹੱਕਾਂ ਨਾਲ ਦਿਹਾਤੀ ਖੇਤਰ ਦੇ ਲੋਕ ਹੋਰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਹੋਰ ਮਜ਼ਬੂਤ ਹੋਣਗੇ।

ਇਹ ਵੀ ਪੜ੍ਹੋ 👉CBI ਦੀ Raid; BJP ਦੀ ਬੁਖਲਾਹਟ ਦੀ ਨਿਸ਼ਾਨੀ; ਡਟ ਕੇ ਮੁਕਾਬਲਾਂ ਕਰਾਂਗੇ: CM Bhagwant Mann

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਪ੍ਰੋਗਰਾਮ ਦੌਰਾਨ ਵੰਡੇ ਗਏ 214 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਮੌਕੇ ਸੰਬੋਧਨ ਦੌਰਾਨ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣਾ ਪੰਜਾਬ ਸਰਕਾਰ ਦੁਆਰਾ ਦਾ ਵਿਸ਼ੇਸ਼ ਉਪਰਾਲਾ ਹੈ। ਹਲਕਾ ਭੁੱਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਪਿੰਡ ਚੱਕ ਫਤਿਹ ਸਿੰਘ ਵਾਲਾ 222 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਇਸ ਆਪਣੀ ਜਾਇਦਾਦ ਦੇ ਮਾਲਕੀ ਦਸਤਾਵੇਜ਼ ਦੀ ਵਰਤੋਂ ਕਰਕੇ ਬੈਂਕਾਂ ਤੋਂ ਅਸਾਨੀ ਨਾਲ ਕਰਜ਼ਾ ਲੈ ਕੇ ਆਪਣਾ ਜੀਵਣ ਸੁਧਾਰ ਸਕਣਗੇ।ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ ਵੱਲੋਂ ਪਿੰਡ ਨੰਦਗੜ੍ਹ ਵਿਖੇ 237 ਲਾਭਪਾਤਰੀਆਂ ਨੂੰ ਅਤੇ ਵਿਧਾਨ ਸਭਾ ਹਲਕਾ ਮੌੜ ਵਿਖੇ ਐੱਸ.ਡੀ.ਐਮ. ਮੌੜ ਸ੍ਰੀ ਗੁਰਜਿੰਦਰ ਸਿੰਘ ਵੱਲੋਂ ਪਿੰਡ ਸੁੱਖਾ ਸਿੰਘ ਵਾਲਾ ਵਿਖੇ 49 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ. ਬਲਕਰਨ ਸਿੰਘ ਮਾਹਲ ਅਤੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਮੈਡਮ ਵੀਰਪਾਲ ਕੌਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ ਕਿਸਾਨ ਮੇਲੇ : ਗੁਰਮੀਤ ਸਿੰਘ ਖੁੱਡੀਆਂ

👉ਕਿਸਾਨ ਭਰਾ ਘੱਟ ਲਾਗਤ ਅਤੇ ਵੱਧ ਝਾੜ ਤੇ ਆਮਦਨ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

 👉ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ...