ਬਠਿੰਡਾ, 5 ਜਨਵਰੀ: ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਹੇਠ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਦੀ 30 ਲੱਖ ਰੁਪਏ ਦੀ ਜਾਇਦਾਦ ਜਬਤ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜਿਲ਼੍ਹਾ ਬਠਿੰਡਾ ਵਿਖੇ ਨਸ਼ੇ ਦੇ ਸੌਦਾਗਰਾਂ ਦੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਇਹਨਾਂ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ੇ ਦਾ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੌਂਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ।ਜਿਹਨਾਂ ਦੀ ਕੁੱਲ਼ ਕੀਮਤ ਕਰੀਬ 30 ਲੱਖ ਰੁਪਏ ਹੈ।
ਸੋਸਲ ਮੀਡੀਆ ’ਤੇ ਹਥਿਆਰਾਂ ਨਾਲ ਫ਼ੋਟੋ ਪਾਉਣੀ ਮਹਿੰਗੀ ਪਈ, ਹੋਇਆ ਪਰਚਾ ਦਰਜ਼
ਇਸ ਤੋਂ ਇਲਾਵਾ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 26 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 5 ਐੱਨ.ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 21 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 3 ਕਰੋੜ ਦੇ ਆਸ-ਪਾਸ ਹੈ। ਇਸਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆ ਜਾਣਗੀਆਂ।
ਹੁਣ ਪੁਲਿਸ ਮੁਲਾਜਮਾਂ ਨੂੰ ਸੋਸਲ ਮੀਡੀਆ ਦਾ ‘ਕਰੇਜ਼’ ਪੈ ਸਕਦਾ ਹੈ ਮਹਿੰਗਾ
ਉਨ੍ਹਾਂ ਦੱਸਿਆ ਕਿ ਜਿਲ੍ਹਾ ਬਠਿੰਡਾ ਦੇ ਕੰਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ।ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਕੰਨਫਰਮ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ਪਰ ਤਬਦੀਲ ਕਰ ਸਕਦੇ ਹਨ। ਇਸ ਲਈ ਬਠਿੰਡਾ ਪੁਲਿਸ ਵੱਲੋਂ ਆਪ ਸਭ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰ/ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਚੀਜ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕਰੇ।