Bathinda News: ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਿਨ੍ਹਾਂ ਅਸੈਸੀਜ਼ ਨੇ ਸਾਲ 2024-25 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ 31 ਮਾਰਚ 2025 ਤੱਕ 10 ਫੀਸਦੀ ਪਨੈਲਟੀ ਨਾਲ ਆਪਣਾ ਪ੍ਰਾਪਰਟੀ ਟੈਕਸ ਦਫਤਰ ਸਥਾਨਕ ਨਗਰ ਨਿਗਮ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ 22 ਮਾਰਚ 2025, ਮਿਤੀ 29 ਮਾਰਚ 2025, 30 ਮਾਰਚ 2025 ਅਤੇ 31 ਮਾਰਚ 2025 ਨੂੰ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫਤਰ ਖੁੱਲ੍ਹਾ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ ਬਠਿੰਡਾ ਦੇ ਆਦੇਸ਼ ਹਸਪਤਾਲ ਕੋਲ ਬਣੇ ਹੋਟਲ ’ਚ ਏਕੇ-47 ਦੀ ਨੌਕ ’ਤੇ ਲੁੱਟ, ਪੁਲਿਸ ਵੱਲੋਂ ਜਾਂਚ ਜਾਰੀ
ਜੇਕਰ ਫਿਰ ਵੀ 31 ਮਾਰਚ 2025 ਤੱਕ ਇਹ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਤਾਂ ਇਹ ਟੈਕਸ ਸਾਲ 2024-25 ਤੱਕ ਦਾ ਬਕਾਇਆ ਪ੍ਰਾਪਰਟੀ ਟੈਕਸ 20 ਫੀਸਦੀ ਪਨੈਲਟੀ ਅਤੇ 18 ਫੀਸਦੀ ਸਲਾਨਾ ਵਿਆਜ ਨਾਲ ਜਮ੍ਹਾਂ ਕਰਵਾਇਆ ਜਾਵੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਉਠਾਇਆ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।