WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਨਿਗਰਾਨ ਇੰਜੀਨੀਅਰ ਸੀਵਰੇਜ ਬੋਰਡ ਦੇ ਵਤੀਰੇ ਖਿਲਾਫ਼ ਰੋਸ ਧਰਨਾ 29 ਫਰਵਰੀ ਨੂੰ

ਮੀਟਿੰਗ ਦੌਰਾਨ ਜਥੇਬੰਦੀ ਆਗੂਆਂ ਨਾਲ ਦੁਰਵਿਵਹਾਰ ਕਰਨ ਤੇ ਜਥੇਬੰਦੀ ਵੱਲੋਂ ਮੀਟਿੰਗ ਵਾਕਆਉਟ ਕਰਕੇ ਕੀਤੀ ਨਾਅਰੇਬਾਜ਼ੀ
ਬਠਿੰਡਾ,23 ਫਰਵਰੀ: ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਬਠਿੰਡਾ ਵੱਲੋਂ ਰੈਗੂਲਰ ਤੇ ਕੰਨਟੈ੍ਰਕਟ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਰਕੇ ਨਿਗਰਾਨ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ ਦੇ ਖਿਲਾਫ਼ 29 ਫਰਵਰੀ ਨੂੰ ਰੋਸ ਧਰਨਾ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ਼,ਜਿਲ੍ਹਾ ਜਨਰਲ ਸਕੱਤਰ ਬਲਰਾਜ ਮੌੜ,ਲਖਵੀਰ ਭਾਗੀਵਾਂਦਰ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ,ਦਰਸ਼ਨ ਸ਼ਰਮਾਂ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਦਫਤਰ ਚੰਡੀਗੜ੍ਹ ਤੋਂ ਲਗਾਤਾਰ ਹਦਾਇਤਾਂ ਆਉਣ ਦੇ ਬਾਵਜੂਦ ਅਤੇ ਜਥੇਬੰਦੀ ਵੱਲੋਂ ਕਈ ਵਾਰ ਡੈਪੂਟੇਸ਼ਨਾਂ ਤੇ

ਮੰਦਭਾਗੀ ਖ਼ਬਰ: ਖ਼ਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਮੀਟਿੰਗਾਂ ਵਿੱਚ ਭਰੋਸਾ ਦੇਣ ਦੇ ਬਾਵਜੂਦ ਨਿਗਰਾਨ ਇੰਜੀਨੀਅਰ ਹਲਕਾ ਦਫ਼ਤਰ ਬਠਿੰਡਾ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲਾ ਵੱਟਿਆ ਕੀਤਾ ਜਾ ਰਿਹਾ ਹੈ। ਮੁਲਾਜ਼ਮ ਮੰਗਾਂ ਨੂੰ ਲੈ ਕੇ ਪਹਿਲਾਂ ਸੱਤ ਫਰਵਰੀ ਨੂੰ ਨਿਗਰਾਨ ਇੰਜੀਨੀਅਰ ਦਫਤਰ ਬਠਿੰਡਾ ਵਿਖੇ ਰੋਸ ਰੈਲੀ ਕੀਤੀ ਗਈ ਸੀ ਰੋਸ ਰੈਲੀ ਤੋਂ ਬਾਅਦ ਨਿਗਰਾਨ ਇੰਜੀਨੀਅਰ ਵੱਲੋਂ ਜਥੇਬੰਦੀ ਨੂੰ ਅੱਜ 22 ਫਰਵਰੀ ਦਾ ਸਵੇਰੇ 11 ਵਜੇ ਮੀਟਿੰਗ ਕਰਨ ਸਬੰਧੀ ਪੱਤਰ ਦਿੱਤਾ ਗਿਆ ਸੀ। ਪ੍ਰੰਤੂ ਮਸਲੇ ਹੱਲ ਕਰਨ ਦੀ ਬਜਾਏ ਜਥੇਬੰਦੀ ਆਗੂਆਂ ਨਾਲ ਹੀ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ, ਇਸ ਲਈ ਆਗੂਆਂ ਨੇ ਮੌਕੇ ਤੇ ਹੀ ਮੀਟਿੰਗ ਵਾਕ ਆਊਟ ਕਰਕੇ ਇਸ ਅਧਿਕਾਰੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ 29 ਫਰਵਰੀ ਨੂੰ ਨਿਗਰਾਨ ਦਫਤਰ ਬਠਿੰਡਾ ਵਿਖੇ ਰੋਸ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ।

 

Related posts

ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੂੰ ਕੰਮ ਛੋੜ ਹੜਤਾਲ ਕਰਨ ਦਾ ਅਲਟੀਮੇਟਮ ਦਿੱਤਾ

punjabusernewssite

ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

punjabusernewssite

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਪਾਵਰਕਾਮ ਮੈਨੇਜਮੈਂਟ ਵੱਲੋੰ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ

punjabusernewssite